ਜਲੰਧਰ (ਰਮਨ)— ਬਹੁ-ਕਰੋੜੀ ਪ੍ਰਾਪਰਟੀ ਦੇ ਸਬੰਧ 'ਚ ਸ਼ਹਿਰ ਦੇ ਚਰਚਿਤ ਵਿਅਕਤੀ ਸ਼ਸ਼ੀ ਸ਼ਰਮਾ ਅਤੇ ਉਸ ਦੇ ਬੇਟੇ ਸੰਨੀ ਸ਼ਰਮਾ 'ਤੇ ਉਸੇ ਦੇ ਦਫਤਰ 'ਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਕਰਨ ਦੇ ਮਾਮਲੇ 'ਚ ਨਾਮਜ਼ਦ ਵਿਅਕਤੀਆਂ 'ਚੋਂ 2 ਨੂੰ ਪੁਲਸ ਨੇ ਦੇਰ ਸ਼ਾਮ ਟਰੈਪ ਲਗਾ ਕੇ ਗ੍ਰਿਫਤਾਰ ਕੀਤਾ ਹੈ। ਜਿਸ ਬਾਰੇ ਪੁਲਸ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕਰੇਗੀ। ਅਧਿਕਾਰਤ ਤੌਰ 'ਤੇ ਕਿਸੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰ ਦੱਸਦੇ ਹਨ ਕਿ ਪੁਲਸ ਨੇ ਪਰਚੇ 'ਚ ਨਾਮਜ਼ਦ ਲੋਕਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਅਤੇ ਸੁਰਾਗ ਮਿਲਣ ਤੋਂ ਬਾਅਦ ਪੁਲਸ ਨੇ ਨਾਮਜ਼ਦ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਦਲਬੀਰਾ ਦੇ ਸਾਥੀ ਦੱਸੇ ਜਾ ਰਹੇ ਹਨ।
ਅਧਿਆਪਕਾਂ ਵਲੋਂ ਸ਼ਾਂਤੀਪੂਰਨ ਤਰੀਕੇ ਨਾਲ ਧਰਨਾ ਲਾਇਆ ਜਾਵੇ : ਹਾਈਕੋਰਟ
NEXT STORY