ਮੋਗਾ, (ਆਜ਼ਾਦ)- ਜ਼ਿਲੇ ਦੇ ਪਿੰਡ ਮੰਦਰ ਨਿਵਾਸੀ ਪ੍ਰਭਜੋਤ ਕੌਰ ਨੂੰ ਉਸਦੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਵੱਲੋਂ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੁੱਟ-ਕਾਰ ਕੇ ਘਰੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਪੁਲਸ ਵੱਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕੀ ਹੈ ਸਾਰਾ ਮਾਮਲਾ
ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪੀੜਤਾ ਨੇ ਕਿਹਾ ਕਿ ਉਸਦਾ ਵਿਆਹ 28 ਮਈ 2017 ਨੂੰ ਹਰਭੇਜ ਸਿੰਘ ਪੁੱਤਰ ਗੁਰਨੇਬ ਸਿੰਘ ਨਿਵਾਸੀ ਪਿੰਡ ਮਈਆਂ ਵਾਲਾ ਖੁਰਦ (ਫਿਰੋਜ਼ਪੁਰ) ਨਾਲ ਧਾਰਮਕ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਵਿਆਹ ਸਮੇਂ ਮੇਰੇ ਪੇਕੇ ਪਰਿਵਾਰ ਵੱਲੋਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਗਿਆ ਪਰ ਕੁਝ ਸਮੇਂ ਬਾਅਦ ਮੇਰਾ ਪਤੀ, ਸਹੁਰਾ ਤੇ ਪਰਿਵਾਰ ਦੇ ਹੋਰ ਮੈਂਬਰ ਉਸ ਨੂੰ ਪੇਕਿਆਂ ਤੋਂ ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨ ਲੱਗੇ, ਜਿਸ 'ਤੇ ਮੈਂ ਆਪਣੇ ਘਰ ਵਾਲਿਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਮੇਰੇ ਪਤੀ ਅਤੇ ਸਹੁਰੇ ਪਰਿਵਾਰ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਉਨ੍ਹਾਂ ਕੋਈ ਗੱਲਬਾਤ ਨਹੀਂ ਸੁਣੀ ਅਤੇ ਮੈਨੂੰ ਤੰਗ- ਪ੍ਰੇਸ਼ਾਨ ਕਰਨ ਤੋਂ ਇਲਾਵਾ ਕੁੱਟ-ਮਾਰ ਕੇ ਘਰੋਂ ਕੱਢ ਦਿੱਤਾ ਅਤੇ ਕਿਹਾ ਕਿ ਜਦੋਂ ਤੱਕ ਸਾਡੀ ਮੰਗ ਪੂਰੀ ਨਹੀਂ ਹੁੰਦੀ, ਅਸੀਂ ਤੈਨੂੰ ਨਹੀਂ ਰੱਖਾਂਗੇ ਅਤੇ ਮੇਰੇ ਦਾਜ ਦਾ ਸਾਰਾ ਸਾਮਾਨ ਵੀ ਖੁਰਦ-ਬੁਰਦ ਕਰ ਦਿੱਤਾ।
ਕੀ ਹੋਈ ਪੁਲਸ ਕਾਰਵਾਈ
ਜ਼ਿਲਾ ਪੁਲਸ ਮੁਖੀ ਮੋਗਾ ਦੇ ਨਿਰਦੇਸ਼ਾਂ 'ਤੇ ਇਸ ਦੀ ਜਾਂਚ ਡੀ. ਐੱਸ. ਪੀ. ਐੱਸ. ਵੱਲੋਂ ਕੀਤੀ ਗਈ। ਜਾਂਚ ਸਮੇਂ ਦੋਵਾਂ ਧਿਰਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ। ਜਾਂਚ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ 'ਤੇ ਪੀੜਤ ਲੜਕੀ ਦੇ ਪਤੀ ਗੁਰਭੇਜ ਸਿੰਘ, ਸੱਸ ਹਰਜੀਤ ਕੌਰ, ਸਹੁਰਾ ਗੁਰਨੇਬ ਸਿੰਘ ਤੋਂ ਇਲਾਵਾ ਰਿਸ਼ਤੇਦਾਰ ਜਰਨੈਲ ਸਿੰਘ ਉਸਦੀ ਪਤਨੀ ਸਰਬਜੀਤ ਕੌਰ ਸਾਰੇ ਨਿਵਾਸੀ ਪਿੰਡ ਮਈਆਂ ਵਾਲਾ ਖੁਰਦ (ਫਿਰੋਜ਼ਪੁਰ) ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਵੀ ਗ੍ਰਿਫਤ 'ਚ ਨਹੀਂ ਆ ਸਕਿਆ।
ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਕਾਬੂ
NEXT STORY