ਜਲੰਧਰ ( ਵੈੱਬ ਡੈਸਕ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਸ਼ੀਤਲ ਨੇ ਆਪਣੀ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦਿੰਦਾ ਹਾਂ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਣ ਸਕਦਾ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਦੋ ਵੱਡੇ ਆਗੂ ਅੱਜ ਭਾਜਪਾ 'ਚ ਸ਼ਾਮਲ ਹੋਣ ਜਾ ਰੇਹ ਹਨ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਚਰਚਾਵਾਂ ਦਾ ਦੌਰ ਲਗਾਤਾਰ ਜਾਰੀ ਹੈ ਕਿ ਅੱਜ ਚਾਰ ਵਜੇ ਤੱਕ ਆਮ ਆਦਮੀ ਪਾਰਟੀ ਦਾ ਆਗੂ ਭਾਜਪਾ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਸੂਤਰ ਆਖਦੇ ਹਨ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਐੱਮ. ਪੀ. ਸੁਸ਼ੀਲ ਕੁਮਾਰ ਰਿੰਕੂ ਭਾਜਪਾ ਦਾ ਪੱਲਾ ਫੜਨ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਇਕ ਸ਼ੀਤਲ ਅੰਗੂਰਾਲ ਦੇ ਵੀ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ।
ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅੰਤ ਤੱਕ ਭਿਆਨਕ ਗਰਮੀ ਨਾਲ ਹੋ ਸਕਦੀ ਹੈ 1 ਕਰੋੜ ਤੋਂ ਵੱਧ ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਛਾਪੇਮਾਰੀ ਕਰ ਰਹੀ ED ਦੀ ਵੱਡੀ ਕਾਰਵਾਈ, ਵੱਡੇ ਅਫ਼ਸਰ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ (ਵੀਡੀਓ)
NEXT STORY