ਜਲੰਧਰ (ਵੈੱਬ ਡੈਸਕ)- ਜਲੰਧਰ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਅਤੇ ਲੱਕੀ ਉਬਰਾਏ ਦੇ ਕਤਲ ਮਗਰੋਂ ਸ਼ੀਤਲ ਅੰਗੁਰਾਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਲੱਕੀ ਉਬਰਾਏ ਦੀ ਮੌਤ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਭਾਵੇਂ ਆਮ ਆਦਮੀ ਪਾਰਟੀ ਦਾ ਮੈਂਬਰ ਸੀ ਪਰ ਉਹ ਸਾਰਿਆਂ ਦੇ ਦਿਲਾਂ ਵਿੱਚ ਵੱਸਦਾ ਸੀ ਅਤੇ ਹਰ ਕਿਸੇ ਦੇ ਸੁੱਖ-ਦੁੱਖ਼ ਦਾ ਸਾਥੀ ਸੀ।
ਇਹ ਵੀ ਪੜ੍ਹੋ: ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ ਕੁਝ ਕਰਕੇ ਵਿਖਾਓ...
ਕਾਨੂੰਨ ਵਿਵਸਥਾ ਦੀ ਅਸਫ਼ਲਤਾ 'ਤੇ ਸਵਾਲ
ਸ਼ੀਤਲ ਅੰਗੁਰਾਲ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਜਲੰਧਰ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸ਼ਹਿਰ 'ਚ ਇਕ ਕਤਲ ਹੁੰਦਾ ਹੈ ਅਤੇ ਪੁਲਸ ਅਲਰਟ 'ਤੇ ਹੁੰਦੀ ਹੈ, ਉਸ ਦੇ ਕੁਝ ਹੀ ਘੰਟਿਆਂ ਬਾਅਦ 19 ਲੱਖ ਰੁਪਏ ਦੀ ਇਕ ਹੋਰ ਵੱਡੀ ਲੁੱਟ ਹੋ ਜਾਂਦੀ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਜਦ ਡੀ. ਜੀ. ਪੀ. ਜਾਂ ਮੁੱਖ ਮੰਤਰੀ ਸ਼ਹਿਰ ਵਿੱਚ ਆਉਂਦੇ ਹਨ, ਉਦੋਂ ਵੀ ਅਜਿਹੀਆਂ ਵਾਰਦਾਤਾਂ ਹੋਣਾ ਪੁਲਸ ਦੀ ਨਾਕਾਮੀ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ: 'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਸਰਕਾਰ ਅਤੇ ਡੀ. ਜੀ. ਪੀ. 'ਤੇ ਤਿੱਖੇ ਹਮਲੇ
ਸ਼ੀਤਲ ਅੰਗੁਰਾਲ ਨੇ ਡੀ. ਜੀ. ਪੀ. ਨੂੰ ਸਰਕਾਰ ਦੀ 'ਕਠਪੁਤਲੀ' ਕਰਾਰ ਦਿੱਤਾ ਅਤੇ ਕਿਹਾ ਕਿ ਉਹ ਸਿਰਫ਼ ਸਰਕਾਰ ਦੇ ਕਹਿਣ ਮੁਤਾਬਕ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਗੈਂਗਸਟਰਾਂ ਨੂੰ ਸਰਕਾਰ ਦੀ ਸ਼ਹਿ ਪ੍ਰਾਪਤ ਹੈ ਅਤੇ ਜਿਹੜੇ ਗੈਂਗਸਟਰ ਪਹਿਲਾਂ ਜੇਲ੍ਹਾਂ ਵਿੱਚੋਂ ਬਾਹਰ ਨਹੀਂ ਆ ਸਕਦੇ ਸਨ, ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਬਾਹਰ ਲਿਆ ਕੇ ਜਲੰਧਰ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਗੈਂਗਸਟਰ ਸਰਕਾਰੀ ਲੋਕਾਂ ਦੀਆਂ ਗੱਡੀਆਂ ਦੇ ਆਸ-ਪਾਸ ਘੁੰਮਦੇ ਹਨ।
ਇਹ ਵੀ ਪੜ੍ਹੋ: 5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ ਨੇ ਮਚਾਇਆ ਤਹਿਲਕਾ
ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ
ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਅੰਗੁਰਾਲ ਨੇ ਕਿਹਾ ਕਿ ਪੰਜਾਬ 20 ਸਾਲ ਪਿੱਛੇ ਚਲਾ ਗਿਆ ਹੈ। ਅੱਜ ਵਪਾਰੀ, ਮਾਵਾਂ ਅਤੇ ਬੱਚੇ ਕੋਈ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਮਾਵਾਂ ਨੂੰ ਰੋਜ਼ਗਾਰ ਦੀ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸੁਰੱਖਿਆ ਦੀ ਚਿੰਤਾ ਸਤਾਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਅਸਫ਼ਲਤਾ ਲਈ ਮੁੱਖ ਮੰਤਰੀ ਅਤੇ ਸਬੰਧਤ ਮੰਤਰੀਆਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਪੁਲਸ ਕਮਿਸ਼ਨਰ (CP) ਨੂੰ ਤੁਰੰਤ ਮੁਅੱਤਲ ਜਾਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਗੈਂਗਸਟਰਾਂ ਨੂੰ ਨੱਥ ਨਾ ਪਾਈ ਗਈ ਤਾਂ ਲੱਕੀ ਉਬਰਾਏ ਵਰਗੇ ਹੋਰ ਵੀ ਕਈ ਲੋਕ ਆਪਣੀ ਜਾਨ ਗੁਆ ਸਕਦੇ ਹਨ।
ਇਹ ਵੀ ਪੜ੍ਹੋ: ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ ਸਾਜਿਸ਼, ਦੁਸ਼ਮਣੀ 'ਚ ਇੰਝ ਬਦਲੀ ਦੋਸਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Big Breaking: ਕੰਬ ਗਿਆ ਪੰਜਾਬ! ਘਰ ਦੇ ਬਾਹਰ ਖੇਡਦੇ ਜਵਾਕ ਦਾ ਬੇਰਹਿਮੀ ਨਾਲ ਕਤਲ
NEXT STORY