ਜਲੰਧਰ (ਸੋਨੂੰ)- ਲੋਕ ਸਭਾ ਚੋਣਾਂ ਤੋਂ ਅਗਲੇ ਹੀ ਦਿਨ ਜਲੰਧਰ ਦੀ ਸਿਆਸਤ ਵਿਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਦਰਅਸਲ ਉਨ੍ਹਾਂ ਆਗੂਆਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ, ਜੋ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਲੜਨ ਦੀ ਉਡੀਕ ਕਰ ਰਹੇ ਸਨ। ਦੱਸ ਦੇਈਏ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਡਾ ਝਟਕਾ ਦਿੰਦੇ ਹੋਏ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਹੁਣ ਵਾਪਸ ਲੈ ਲਿਆ ਹੈ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੇਕਰ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਹੋ ਜਾਂਦਾ ਹੈ ਤਾਂ ਜਲੰਧਰ ਪੱਛਮੀ ਸੀਟ 'ਤੇ ਮੁੜ ਤੋਂ ਚੋਣ ਕਰਵਾਉਣੀ ਪਵੇਗੀ, ਜਿਸ ਕਾਰਨ ਚੋਣ ਖ਼ਰਚਾ ਵੀ ਹੋਣਾ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਬੱਡੀ ਜਗਤ 'ਚ ਛਾਈ ਸੋਗ ਦੀ ਲਹਿਰ, ਇਸ ਮਸ਼ਹੂਰ ਖ਼ਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਫਿਲਹਾਲ ਇਸ 'ਤੇ ਸ਼ੀਤਲ ਅੰਗੁਰਾਲ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ਪਰ ਉਨ੍ਹਾਂ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦਾ ਪਰਿਵਾਰ ਹਟਾ ਦਿੱਤਾ ਹੈ। ਉਨ੍ਹਾਂ ਦੇ ਭਰਾ ਰਾਜਨ ਅੰਗੁਰਾਲ ਨੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿਚ ਉਨ੍ਹਾਂ ਜੈ ਭਾਜਪਾ ਅਤੇ ਤੈਅ ਭਾਜਪਾ ਲਿਖਿਆ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਸਪੀਕਰ ਨੇ ਅਜੇ ਤੱਕ ਸਵੀਕਾਰ ਨਹੀਂ ਕੀਤਾ ਸੀ। ਜਾਣਕਾਰੀ ਮਿਲੀ ਹੈ ਕਿ ਸ਼ੀਤਲ ਅੰਗੁਰਾਲ ਨੇ 3 ਜੂਨ ਨੂੰ ਪੇਸ਼ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਸਿਆਸਤ 'ਚ ਵੱਡਾ ਧਮਾਕਾ ਕਰ ਦਿੱਤਾ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਵੋਟਿੰਗ ਮੁਕੰਮਲ, EVM 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ, ਕੁੱਲ 57.05 ਫ਼ੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ ਇਸ ਵਾਰ 3.96 ਫ਼ੀਸਦੀ ਵੋਟਿੰਗ ਘਟੀ, ਬਠਿੰਡਾ ਤੀਜੀ ਵਾਰ ਰਿਹਾ ਮੋਹਰੀ
NEXT STORY