Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:56:53 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਚਿਖ਼ਾ ਦੇ ਨਾਲ ਹੀ ਸੜ ਗਈ ਪੰਜਾਬ ਦੀ ਕਿਸਮਤ

MERI AWAZ SUNO News Punjabi(ਨਜ਼ਰੀਆ)

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਚਿਖ਼ਾ ਦੇ ਨਾਲ ਹੀ ਸੜ ਗਈ ਪੰਜਾਬ ਦੀ ਕਿਸਮਤ

  • Updated: 29 Jun, 2021 09:31 AM
Jalandhar
sher e punjab maharaja ranjit singh punjab burned with the death
  • Share
    • Facebook
    • Tumblr
    • Linkedin
    • Twitter
  • Comment

ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਦਾ ਦਿਨ ਸਿੱਖ ਜਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਵਜੋਂ ਮਨਾਇਆ ਜਾ ਰਿਹੈ। ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੂਨ 1839 ਨੂੰ ਇਸ ਦੁਨੀਆਂ ਨੂੰ ਸਰੀਰਕ ਤੌਰ ‘ਤੇ ਅਲਵਿਦਾ ਆਖ ਗਏ ਸਨ।  ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਉਨਾਂ ਦੀ ਚਿਖ਼ਾ ਹੀ ਨਹੀਂ ਸੜੀ ਸਗੋਂ ਪੰਜਾਬੀਆਂ ਦੀ ਖੁਸ਼ਕਿਸਮਤੀ ਵੀ ਨਾਲ ਹੀ ਸੜ ਗਈ। ਇਕ ਕਵੀ ਨੇ ਉਸ ਸਮੇਂ ਦੇ ਹਾਲਾਤ ਨੂੰ ਇੰਝ ਬਿਆਨ ਕੀਤਾ ਹੈ..

ਮੋਇਆ ਜਦੋਂ ਪੰਜਾਬ ਦਾ ਮਹਾਰਾਜਾ 
ਮੋਈ ਬੀਰਤਾ ਬੀਰ ਪੰਜਾਬੀਆਂ ਦੀ
ਜਿਹਦੇ ਨਾਂ 'ਤੇ ਵੈਰੀ ਕੰਬਦੇ ਸੀ
ਟੁੱਟ ਗਈ ਸ਼ਮਸ਼ੀਰ ਪੰਜਾਬੀਆਂ ਦੀ
ਉਹਦੇ ਰੰਗ ਮਹੱਲ ਵਿੱਚ ਲਹੂ ਡੁੱਲਾ
ਲਿੱਬੜ ਗਈ ਤਸਵੀਰ ਪੰਜਾਬੀਆਂ ਦੀ
ਕਿਹਨੂੰ ਦਸੀਏ ਦੁਪਹਿਰ ਵੇਲੇ
ਲੁੱਟੀ ਗਈ ਹੀਰ ਪੰਜਾਬੀਆਂ ਦੀ
ਕੱਲਾ ਸ਼ੇਰ ਨਹੀ ਚਿਖਾ ਵਿੱਚ ਸੜਿਆ
ਸੜ ਗਈ ਨਾਲ ਤਕਦੀਰ ਪੰਜਾਬੀਆਂ ਦੀ ।

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਈ. ਨੂੰ ਗੁਜਰਾਂਵਾਲਾ ਵਿਖੇ ਹੋਇਆ। ਪਿਤਾ ਦਾ ਨਾਂ ਸਰਦਾਰ ਮਹਾਂ ਸਿੰਘ ਤੇ ਮਾਤਾ ਦਾ ਨਾਂ ਮਾਈ ਰਾਜ ਕੌਰ ਸੀ। ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ ਸ਼ੁੱਕਰਚੱਕੀਆ ਮਿਸਲ ਦੇ ਜੱਥੇਦਾਰ ਸਨ ਅਤੇ ਉਨ੍ਹਾਂ ਦਾ ਇਲਾਕਾ ਅੱਜ ਦੇ ਲਹਿੰਦੇ ਪੰਜਾਬ ਦੇ ਗੁੱਜਰਾਂਵਾਲੇ ਦੇ ਦੁਆਲੇ ਸੀ।  ਪਿਤਾ ਮਹਾਂ ਸਿੰਘ ਨੇ ਆਪਣੇ ਪੁੱਤਰ ਰਣਜੀਤ ਸਿੰਘ ਨੂੰ ਬਚਪਨ ‘ਚ ਹੀ ਧਰਮ ਤੇ ਸ਼ਸਤਰ ਵਿੱਦਿਆ ਵਿੱਚ ਨਿਪੁੰਨ ਕਰ ਦਿੱਤਾ। ਮਹਾਰਾਜਾ ਰਣਜੀਤ ਦੇ ਚਿਹਰੇ ਉਪਰ ਚੇਚਕ ਦੇ ਦਾਗ ਸਨ ਤੇ ਉਹ ਇੱਕ ਅੱਖ ਤੋਂ ਲਾਵੇਂ ਸਨ । ਇਸ ਦੇ ਬਾਵਜੂਦ ਉਨ੍ਹਾਂ ਦੇ ਚਿਹਰੇ ਦਾ ਜਲਾਲ ਇੰਨਾ ਤੇਜ਼ ਸੀ ਕਿ ਉਨ੍ਹਾਂ ਅੱਗੇ ਅੱਖ ਚੁੱਕਣ ਦੀ ਕਿਸੇ ਦੀ ਹਿੰਮਤ ਨਹੀਂ ਸੀ ਪੈਂਦੀ। ਉਹ ਐਸੇ ਘੋੜਸਵਾਰ ਸਨ ਕਿ ਸਾਰਾ ਦਿਨ ਘੋੜੇ ਦੀ ਸਵਾਰੀ ਕਰਕੇ ਵੀ ਨਹੀਂ ਸਨ ਥੱਕਦੇ। ਜਦੋਂ ਉਨਾਂ ਨੇ ਸਰਦਾਰ ਹਰੀ ਸਿੰਘ ਨਲੂਏ ਦੀ ਸ਼ਹੀਦੀ ਦੀ ਖ਼ਬਰ ਸੁਣੀ ਤਾਂ ਪਿਸ਼ਾਵਰ ਵੱਲ ਚੱਲ ਪਏ ਤੇ ਘੋੜੇ ‘ਤੇ ਸਵਾਰ ਹੋ ਕੇ ਲਾਹੌਰ ਤੋਂ ਜਿਹਲਮ ਤੱਕ ਦਾ 102 ਮੀਲ ਦਾ ਸਫ਼ਰ ਇੱਕ ਦਿਨ ‘ਚ ਤੈਅ ਕਰ ਲਿਆ। ਮਹਾਰਾਜਾ ਰਣਜੀਤ ਸਿੰਘ ਦਲੇਰ ਇੰਨੇ ਸਨ ਕਿ ਦਰਿਆ ਅਟਕ ਵੀ ਉਨ੍ਹਾਂ ਨੂੰ ਅਟਕਾ ਨਾ ਸਕਿਆ ਤੇ ਜਿਸ ਪਾਸੇ ਉਨ੍ਹਾਂ ਮੂੰਹ ਕੀਤਾ ਫਤਹਿ ਪ੍ਰਾਪਤ ਕੀਤੀ।

ਮਹਾਰਾਜਾ ਰਣਜੀਤ ਸਿੰਘ ਛੋਟੀ ਉਮਰ ਤੋਂ ਹੀ ਆਪਣੇ ਪਿਤਾ ਨਾਲ ਜੰਗਾਂ ‘ਚ ਹਿੱਸਾ ਲੈਣ ਲੱਗੇ। ਇੱਕ ਯੁੱਧ ਸਮੇਂ ਅਚਾਨਕ ਪਿਤਾ ਦੇ ਬਿਮਾਰ ਹੋਣ ‘ਤੇ ਰਣਜੀਤ ਸਿੰਘ ਨੇ ਫ਼ੌਜ ਦੀ ਕਮਾਨ ਸੰਭਾਲ ਲਈ ਤੇ ਜੰਗ ਜਿੱਤ ਕੇ ਵਾਪਸ ਮੁੜੇ ।  18 ਸਾਲ ਦੀ ਉਮਰ ‘ਚ ਰਣਜੀਤ ਸਿੰਘ ਨੇ ਸ਼ੁਕਰਚੱਕੀਆ ਮਿਸਲ ਦਾ ਸਾਰਾ ਕੰਮ ਆਪਣੇ ਹੱਥ ‘ਚ ਲਿਆ।  ਉਨ੍ਹਾਂ ਨੇ ਸਿੱਖਾਂ ਦੀਆਂ 12 ਮਿਸਲਾਂ ਨੂੰ ਇੱਕ ਕਰਕੇ ਸੁਤੰਤਰ ਸਿੱਖ ਰਾਜ ਸਥਾਪਿਤ ਕੀਤਾ। ਉਨ੍ਹਾਂ ਦੀ ਸਿਆਣਪ ਤੇ ਦਲੇਰੀ ਅੱਗੇ ਕੋਈ ਅੜ ਨਾ ਸਕਿਆ । ਮਹਾਰਾਜਾ ਰਣਜੀਤ ਸਿੰਘ ਦੀ ਤਰੱਕੀ ‘ਚ ਉਨ੍ਹਾਂ ਦੀ ਸੱਸ ਰਾਣੀ ਸਦਾ ਕੌਰ ਨੇ ਵੱਡੀ ਮਦਦ ਕੀਤੀ ।

ਇਹ ਵੀ ਪੜ੍ਹੋ : 'ਆਪ' 'ਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ, ਕੀ ਬਦਲਣਗੇ ਪੰਜਾਬ ਦੀ ਸਿਆਸਤ ਦੇ ਸਮੀਕਰਣ? ਪੜ੍ਹੋ ਖ਼ਾਸ ਰਿਪੋਰਟ

ਮਹਾਰਾਜਾ ਰਣਜੀਤ ਸਿੰਘ ਇੰਨੇ ਦਲੇਰ ਸਨ ਕਿ ਉਨ੍ਹਾਂ ਨੇ ਲਾਹੌਰ ਦੇ ਕਿਲ੍ਹੇ ਵਿੱਚ ਬੈਠੇ ਸ਼ਾਹ ਜ਼ਮਾਨ ਨੂੰ ਲਲਕਾਰਾ ਮਾਰ ਕੇ ਆਖਿਆ ਸੀ ਕਿ “ਅਹਿਮਦ ਸ਼ਾਹ ਦਿਆ ਪੋਤਰਿਆ, ਸਰਦਾਰ ਚੜਤ ਸਿੰਘ ਦਾ ਪੋਤਰਾ ਤੈਨੂੰ ਮਿਲਣ ਆਇਆ ਈ, ਆ ਨਿਕਲ ਜੇ ਤੇਰੇ ਵਿੱਚ ਹਿੰਮਤ ਹੈ”  ਪਰ ਅਬਦਾਲੀ ਦੇ ਪੋਤਰੇ ਦੀ ਹਿੰਮਤ ਨਾ ਪਈ ।

ਸੰਨ 1801 ਦੀ ਵਿਸਾਖੀ ਦੇ ਦਿਨ ਲਾਹੌਰ ਦੇ ਕਿਲ੍ਹੇ ‘ਚ ਦਰਬਾਰ ਲਗਾ ਕੇ ਅਰਦਾਸਾ ਸੋਧ ਕੇ ਰਣਜੀਤ ਸਿੰਘ ਸ਼ਾਹੀ ਤਖਤ ‘ਤੇ ਬੈਠਾ। ਬਾਬਾ ਸਾਹਿਬ ਸਿੰਘ ਬੇਦੀ ਨੇ ਉਨ੍ਹਾਂ ਨੂੰ ਰਾਜ ਤਿਲਕ ਦਿੱਤਾ ਤੇ ਸਭ ਦੀ ਮਰਜ਼ੀ ਨਾਲ ਮਹਾਰਾਜਾ ਦੀ ਪਦਵੀ ਦਿੱਤੀ ਗਈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਨਾਂ ਦੀ ਥਾਂ ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੇ ਨਾਂ ਦੇ ਸਿੱਕੇ ਚਲਾਏ। ਉਸ ਦੇ ਰਾਜ ਦੀਆਂ ਹੱਦਾਂ ਦੂਰ ਦੂਰ ਤੱਕ ਸਨ ਤੇ ਮੁਸਲਮਾਨ ਅਤੇ ਹਿੰਦੂ ਕਈ ਵੱਡੇ ਅਹੁਦਿਆਂ ਉੱਤੇ ਸਨ ਅਤੇ ਸਭ ਨੂੰ ਬਰਾਬਰ ਦੇ ਹੱਕ ਹਾਸਲ ਸਨ।

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 7 ਮਹੀਨੇ ਪੂਰੇ, ਕੀ ਹੋਵੇਗਾ ਅੰਦੋਲਨ ਦਾ ਭਵਿੱਖ ? ਪੜ੍ਹੋ ਇਹ ਖ਼ਾਸ ਰਿਪੋਰਟ

1839 ਈ. ਦੇ ਮਈ ਮਹੀਨੇ 'ਚ ਮਹਾਰਾਜਾ ਰਣਜੀਤ ਸਿੰਘ ਦੇ ਸਰੀਰ 'ਤੇ ਅਧਰੰਗ ਦਾ ਸਖਤ ਹੱਲਾ ਹੋਇਆ। ਲਾਹੌਰ, ਅੰਮ੍ਰਿਤਸਰ ਦੇ ਪ੍ਰਸਿੱਧ ਹਕੀਮ ਬੁਲਾਏ ਗਏ , ਅੰਗਰੇਜ਼ ਸਰਕਾਰ ਨੇ ਵੀ ਡਾਕਟਰ ਭੇਜਿਆ, ਪਰ ਰੋਗ ਠੀਕ ਨਾ ਹੋ ਸਕਿਆ। ਆਪਣਾ ਅੰਤ ਸਮਾਂ ਨੇੜੇ ਜਾਣ ਕੇ ਸਭ ਨਿਕਟਵਰਤੀਆਂ ਨੂੰ ਬੁਲਾ ਕੇ ਹਜ਼ੂਰੀ ਬਾਗ ‘ਚ ਅੰਤਮ ਦਰਬਾਰ ਲੱਗਿਆ । ਮਹਾਰਾਜਾ ਰਣਜੀਤ ਸਿੰਘ ਬੀਮਾਰੀ ਦੀ ਹਾਲਤ 'ਚ ਪਾਲਕੀ 'ਤੇ ਸਵਾਰ ਹੋ ਕੇ ਦਰਬਾਰ 'ਚ ਪਹੁੰਚੇ ਤੇ ਖੜਕ ਸਿੰਘ ਨੂੰ ਉਤਰਾਧਿਕਾਰੀ ਨਿਯੁਕਤ ਕੀਤਾ। ਇਸ ਤੋਂ ਬਾਅਦ ਬਿਮਾਰੀ ਜ਼ੋਰ ਫੜ੍ਹਦੀ ਗਈ ਤੇ 27 ਜੂਨ 1839 ਨੂੰ ਮਹਾਰਾਜਾ ਰਣਜੀਤ ਸਿੰਘ ਇਸ ਦੁਨੀਆਂ ਤੋਂ ਰੁਸਖਤ ਹੋ ਗਏ। ਅਗਲੇ ਦਿਨ ਗੁਰਦੁਆਰਾ ਡੇਹਰਾ ਸਾਹਿਬ ਦੇ ਕੋਲ ਪੰਜਾਬ ਦੇ ਸ਼ੇਰ ਮਹਾਰਾਜਾ ਰਣਜੀਤ ਸਿੰਘ ਦਾ ਅੰਤਮ ਸੰਸਕਾਰ ਕੀਤਾ ਗਿਆ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਮਾਨੋ ਪੰਜਾਬ ਯਤੀਮ ਹੋ ਕੇ ਰਹਿ ਗਿਆ ਕਿ  ਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਡੋਗਰਿਆਂ ਦੀ ਗੱਦਾਰੀ ਕਾਰਨ ਰਾਜ ਖਿੰਡਣਾ ਸ਼ੁਰੂ ਹੋ ਗਿਆ। ਅਖੀਰ 1849 ਈ. 'ਚ ਬਰਤਾਨੀਆ ਨੇ ਪੰਜਾਬ ’ਤੇ ਕਬਜ਼ਾ ਕਰ ਲਿਆ।

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ?ਕੁਮੈਂਟ ਕਰਕੇ ਦੱਸੋ

  • Sher-e-Punjab
  • Maharaja Ranjit Singh
  • death
  • Punjab
  • burned with death
  • ਸ਼ੇਰ-ਏ-ਪੰਜਾਬ
  • ਮਹਾਰਾਜਾ ਰਣਜੀਤ ਸਿੰਘ
  • ਪੰਜਾਬ

ਜਨਮ ਦਿਨ ’ਤੇ ਵਿਸ਼ੇਸ਼: ਪੰਜਾਬੀ ਸਾਹਿਤ ਦੇ ਭੀਸ਼ਮ ਪਿਤਾਮਾ 'ਜਸਵੰਤ ਸਿੰਘ ਕੰਵਲ'

NEXT STORY

Stories You May Like

  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • prtc bus theft
    ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ ਵਾਰਦਾਤ ਨੂੰ ਅੰਜਾਮ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab tarn taran punjab police
    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +