ਬੁਢਲਾਡਾ (ਬਾਂਸਲ) — ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੇ ਜ਼ਿਲਾ ਪੱਧਰੀ ਜੱਥੇਬੰੰਧਕ ਢਾਂਚੇ 'ਚ ਪਾਰਟੀ ਹਰ ਵਰਕਰ ਨੂੰ ਬਣਦਾ ਮਾਨ ਸਨਮਾਨ ਦੇਵੇਗੀ, ਇਹ ਸ਼ਬਦ ਅੱਜ ਇੱਥੇ ਇਕ ਨਿੱਜੀ ਸਮਾਗਮ 'ਚ ਸ਼ਾਮਲ ਹੋਏ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈ ਕੇ ਨੇ ਕਹੇ। ਉਨ੍ਹਾਂ ਕਿਹਾ ਕਿ ਪਾਰਟੀ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲਾਰਿਆਂ ਨੂੰ ਪੋਲ-ਖੋਲ ਰੈਲੀਆਂ ਰਾਹੀਂ ਲੋਕਾਂ ਦੀ ਕਚਿਹਰੀ 'ਚ ਲੈ ਕੇ ਜਾਵੇਗੀ। ਉਨ੍ਹਾਂ ਕੈਪਟਨ ਅਮਰਿੰਦਰ ਨੂੰ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਕੈਪਟਨ ਪੰਜਾਬ ਦੀ ਜਨਤਾ ਨੂੰ ਦਿਖਾਏ ਮੰਗੇਰੀ ਲਾਲ ਦੇ ਸੁਪਨੇ ਸੱਚ ਨਾ ਕਰ ਸਕਿਆ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪੋਲ ਖੋਲ ਰੈਲੀਆਂ 'ਚ ਆਪਣੇ 10 ਸਾਲਾ ਦੇ ਕਾਰਜਕਾਲ ਦੌਰਾਨ ਹਰ ਵਰਗ ਲਈ ਤਿਆਰ ਕੀਤੀਆਂ ਗਈਆਂ ਭਲਾਈ ਸਕਿਮਾਂ ਨੂੰ ਯਾਦ ਕਰਾਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅੱਜ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਪੰਜਾਬ ਨੂੰ ਕਰਜਾਈ ਬਣਾਇਆ ਜਾ ਰਿਹਾ ਹੈ, ਉੱਥੇ ਅਕਾਲੀ ਭਾਜਪਾ ਸਰਕਾਰ ਵੱਲੋਂ ਚਾਲੂ ਕੀਤੀਆਂ ਗਈਆਂ ਭਲਾਈ ਸਕੀਮਾਂ ਨੂੰ ਬੰਦ ਕਰਕੇ ਪੰਜਾਬ ਦੀ ਜਨਤਾ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ,ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਬਿਜਲੀ ਸਬਸਿਡੀ ਛੱਡਣ ਦੇ ਦਿੱਤੇ ਗਏ ਫਰਮਾਨ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆ ਕਿਹਾ ਕਿ ਪੰਜਾਬ 'ਚ ਇਕੋ-ਇਕ ਕਿਸਾਨ ਹਿਤੈਸ਼ੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਹੈ,ਜਿੱਥੇ ਪ੍ਰਕਾਸ਼ ਸਿੰਘ ਬਾਦਲ ਨੇ 6 ਹਜ਼ਾਰ ਕਰੋੜ ਰੁਪਏ ਦੀ ਸਲਾਨਾ ਬਿਜਲੀ ਮੁਫਤ ਦਿੱਤੀ, ਉੱਥੇ ਕਿਸਾਨਾਂ ਦੀਆਂ ਫਸਲਾਂ ਦੀ ਮਾਰ ਦੇ ਮੁਆਵਜ਼ੇ ਦੇ ਕੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਤੇ ਜ਼ਿਲਾ ਕੌਰ ਕਮੇਟੀ ਦੇ ਆਗੂ ਡਾ. ਨਿਸ਼ਾਨ ਸਿੰਘ, ਚੇਅਰਮੈਨ ਬੱਲਮ ਸਿੰਘ ਕਲੀਪੁਰ, ਠੇਕਦਾਰ ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਕੁੱਟ-ਮਾਰ ਕਰਨ ਵਾਲੇ ਪਤੀ ਤੇ ਨਣਦੋਈਏ ਨੂੰ ਕੈਦ ਤੇ ਜੁਰਮਾਨਾ
NEXT STORY