ਬਿਲਾਸਪੁਰ, ਨਿਹਾਲ ਸਿੰਘ ਵਾਲਾ (ਜਗਸੀਰ, ਬਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਕਸਬਾ ਬਿਲਾਸਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਰਿਹਾਇਸ਼ 'ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਾਰੇ ਵਰਗਾਂ ਦੀ ਪ੍ਰਤੀਨਿਧਤਾ ਕਰਦੀ ਜਮਾਤ ਹੈ। ਇਸਤਰੀ ਵਰਗ ਨੂੰ ਇਸ ਜਥੇਬੰਦੀ 'ਚ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ। ਇਹੋ ਕਾਰਨ ਹੈ ਕਿ ਵੱਡੀ ਗਿਣਤੀ 'ਚ ਔਰਤਾਂ ਇਸ ਜਥੇਬੰਦੀ ਨਾਲ ਜੁੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਸੁਚੱਜੀ ਰਹਿਨੁਮਾਈ ਹੇਠ ਲਾਮਬੰਦ ਹੋਣਾ ਚਾਹੀਦਾ ਹੈ।
ਬੀਬੀ ਜਾਗੀਰ ਕੌਰ ਨੇ ਕੀਤੂ ਦੇ ਪਰਿਵਾਰ ਵੱਲੋਂ ਜਥੇਬੰਦੀ ਅਤੇ ਲੋਕ ਸੇਵਾ 'ਚ ਪਾਏ ਵੱਡਮੁੱਲੇ ਯੋਗਦਾਨ ਨੂੰ ਇਤਿਹਾਸਕ ਆਖ ਕੇ ਸਤਿਕਾਰਿਆ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਪਦ ਚਿੰਨ੍ਹਾਂ 'ਤੇ ਚੱਲਦਿਆਂ ਉਨ੍ਹਾਂ ਦਾ ਪੁੱਤਰ ਕੁਲਵੰਤ ਸਿੰਘ ਕੀਤੂ ਵੀ ਲੋਕਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ।ਇਸ ਮੌਕੇ ਉਨ੍ਹਾਂ ਨਾਲ ਸਰਪੰਚ ਜਸਪ੍ਰੀਤ ਕੌਰ ਬਿਲਾਸਪੁਰ, ਸੁਰਿੰਦਰ ਦਿਆਲ ਜ਼ਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਲੁਧਿਆਣਾ, ਸੁਖਦੀਪ ਸਿੰਘ ਸੋਖੀ ਜ਼ਿਲਾ ਪ੍ਰਧਾਨ ਸੋਈ ਬਰਨਾਲਾ, ਨਿਸ਼ਾਨ ਸਿੰਘ ਸਾਬਕਾ ਸਰਪੰਚ ਰਹਿਲ, ਸੰਜੀਵ ਸੋਰੀ ਪ੍ਰਧਾਨ ਨਗਰ ਕੌਂਸਲ ਬਰਨਾਲਾ ਆਦਿ ਮੌਜੂਦ ਸਨ।
ਖੇਤਾਂ 'ਚ ਕੰਮ ਕਰ ਰਹੇ ਕਿਸਾਨ ਨਾਲ ਕੁੱਟਮਾਰ, 6 ਵਿਅਕਤੀਆਂ 'ਤੇ ਮਾਮਲਾ ਦਰਜ
NEXT STORY