ਤਲਵੰਡੀ ਸਾਬੋ (ਮੁਨੀਸ਼) — ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਦੇ ਖਿਲਾਫ ਦਰਜ ਮਾਮਲੇ ਨੂੰ ਲੈ ਕੇ ਤਲਵੰਡੀ ਸਾਬੋ ਪੁਲਸ ਸਟੇਸ਼ਨ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ 'ਚ ਹਲਕੇ ਦੇ ਅਕਾਲੀ ਵਰਕਰ ਪਹੁੰਚਣੇ ਸ਼ੁਰੂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਜੀਤ ਮਹਿੰਦਰੂ ਦੀ ਅਗਵਾਈ 'ਚ ਧਰਨਾ ਸ਼ੁਰੂ ਕੀਤਾ ਗਿਆ ਹੈ।

ਕੀ ਹੈ ਮਾਮਲਾ
ਨਗਰ ਪੰਚਾਇਤ ਚੋਣਾਂ ਲਈ ਪ੍ਰਚਾਰ ਦੇ ਸ਼ੁਰੂਆਤੀ ਦੌਰ ਦੌਰਾਨ ਹੀ ਵਾਰਡ ਨੰ. 14 ਤੋਂ ਕਾਂਗਰਸੀ ਉਮੀਦਵਾਰ ਦੇ ਪੁੱਤਰ ਨੇ ਆਪਣੇ 'ਤੇ ਹਮਲਾ ਕਰਨ ਅਤੇ ਕੁੱਟਮਾਰ ਦੇ ਕਥਿਤ ਦੋਸ਼ ਅਕਾਲੀ ਭਾਜਪਾ ਗਠਜੋੜ ਵੱਲੋਂ ਉਮੀਦਵਾਰ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸਣੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਮਾਮਲੇ ਅਨੁਸਾਰ ਤਲਵੰਡੀ ਸਾਬੋ ਦੇ ਵਾਰਡ ਨੰਬਰ 14 ਦੀ ਕਾਂਗਰਸ ਦੀ ਉਮੀਦਵਾਰ ਗੁਰਮੇਲ ਕੌਰ ਦੇ ਪੁੱਤਰ ਸੁਖਦੀਪ ਸਿੰਘ ਨੇ ਦੋਸ਼ ਲਾਏ ਹਨ ਕਿ ਉਹ ਰਾਤ ਸਮੇਂ ਚੋਣਾਂ ਸਬੰਧੀ ਮੀਟਿੰਗ ਕਰ ਕੇ ਘਰ ਜਾ ਰਿਹਾ ਸੀ ਤਾਂ ਉਸ ਨੂੰ ਰਸਤੇ 'ਚ ਕੁਝ ਵਿਅਕਤੀਆਂ ਵੱਲੋਂ ਘੇਰ ਲਿਆ ਗਿਆ, ਜਿਨ੍ਹਾਂ ਕੋਲ ਡਾਂਗਾਂ ਤੇ ਰਾਡਾਂ ਸਨ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੀ ਵਾਰਡ ਨੰਬਰ 14 ਦੀ ਅਕਾਲੀ ਉਮੀਦਵਾਰ ਦੇ ਪੁੱਤਰ ਤੇ ਉਸ ਦੇ ਸਾਥੀਆਂ ਨੇ ਕੁੱਟਮਾਰ ਕੀਤੀ ਅਤੇ ਉਕਤ ਲੜਾਈ ਦੌਰਾਨ ਉਸ ਨੇ ਆਪਣੀ ਗੱਡੀ ਦਾ ਨੁਕਸਾਨ ਹੋਣ ਦੀ ਗੱਲ ਵੀ ਕਹੀ। ਲੜਾਈ ਤੋਂ ਬਾਅਦ ਸੁਖਦੀਪ ਸਿੰਘ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸੁਖਦੀਪ ਸਿੰਘ ਦੀ ਸ਼ਿਕਾਇਤ 'ਤੇ ਤਲਵੰਡੀ ਸਾਬੋ ਪੁਲਸ ਨੇ ਵਾਰਡ ਨੰ. 14 ਤੋਂ ਅਕਾਲੀ ਭਾਜਪਾ ਗਠਜੋੜ ਦੀ ਉਮੀਦਵਾਰ ਅਤੇ ਨਗਰ ਪੰਚਾਇਤ ਤਲਵੰਡੀ ਸਾਬੋ ਦੀ ਸਾਬਕਾ ਪ੍ਰਧਾਨ ਬੀਬੀ ਸ਼ਵਿੰਦਰ ਕੌਰ ਚੱਠਾ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ ਤੋਂ ਇਲਾਵਾ ਕੁਲਵਿੰਦਰ ਸਿੰਘ, ਭਿੰਦਰ ਸਿੰਘ ਘੋਨੀ ਅਤੇ ਵਿਕਾਸ ਵਾਸੀ ਤਲਵੰਡੀ ਸਾਬੋ ਖਿਲਾਫ ਮੁਕੱਦਮਾ ਨੰ. 367 ਅਧੀਨ ਧਾਰਾ 341, 323, 427, 506, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਕੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇ ਵੀ ਮਾਰੇ ਜਾ ਰਹੇ ਹਨ।
ਚੂਹੇ ਨੇ ਗੱਡੀ ਦੇ ਏ. ਸੀ. ਦੀ ਵਾਇਰਿੰਗ ਕੱਟੀ, ਕੰਪਨੀ ਨੂੰ ਮੁਆਵਜ਼ਾ ਭਰਨ ਦੇ ਹੁਕਮ
NEXT STORY