ਬੁਢਲਾਡਾ (ਮਨਜੀਤ) — ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਹੰਗਾਮੀ ਮੀਟਿੰਗ ਜ਼ਿਲਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਅਤੇ ਹਲਕਾ ਇੰਚਾਰਜ ਡਾ : ਨਿਸ਼ਾਨ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਇਲਾਕਾ ਬਾਰ੍ਹਾਂ ਰੇਲਵੇ ਰੋਡ ਬੁਢਲਾਡਾ ਵਿਖੇ ਹੋਈ । ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰ : 2 ਦੀ ਹੋਈ ਉਪ ਚੋਣ 'ਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਅਤੇ ਪਾਰਟੀ ਉਮੀਦਵਾਰ ਸੁਭਾਸ਼ ਵਰਮਾ ਅਤੇ ਉਨ੍ਹਾਂ ਦੇ ਹਮਾਇਤੀ ਨਗਰ ਕੌਂਸਲ ਦੇ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਦੀ ਹੋਈ ਨਜਾਇਜ਼ ਕੁੱਟਮਾਰ ਦੀ ਜਿਨ੍ਹੀਂ ਨਿੰਦਿਆਂ ਕੀਤੀ ਜਾਵੇ, ਉਨ੍ਹੀਂ ਹੀ ਥੋੜੀ ਹੈ। ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਗੁੰਡਾਗਰਦੀ ਨੂੰ ਸਥਾਨਕ ਪੁਲਸ ਅਫਸਰਾਂ ਵੱਲੋਂ ਰੋਕਣ ਦੀ ਬਜਾਏ ਗੁੰਡਾ ਅਨਸਰਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਇਸ ਦੇ ਉਲਟ ਅਕਾਲੀ ਸਮਰਥਕਾਂ 'ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ ਤੇ ਇਨ੍ਹਾਂ ਝੂਠੇ ਪਰਚਿਆਂ ਨੂੰ ਰੱਦ ਕਰਨ ਸੰਬੰਧੀ ਅਕਾਲੀ ਦਲ ਵੱਲੋਂ ਸੰਕੇਤਕ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸ਼ਨ ਨੇ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਤਾਂ ਇਕ ਵਿਸ਼ਾਲ ਧਰਨਾ 6 ਮਾਰਚ ਨੂੰ ਸਿਟੀ ਥਾਣੇ ਅੱਗੇ ਲਾਇਆ ਜਾਵੇਗਾ ।
ਇਸ ਦੇ ਨਾਲ ਹੀ ਮੀਟਿੰਗ 'ਚ ਕੁਝ ਆਗੂਆਂ ਵੱਲੋਂ ਟਕਸਾਲੀ ਅਕਾਲੀ ਆਗੂਆਂ ਦੀ ਜਥੇਬੰਦੀ 'ਚ ਬਣਦੇ ਮਾਣ-ਸਨਮਾਨ ਦੀ ਮੰਗ ਉਠਾਈ ਗਈ, ਜਿਸ 'ਤੇ ਜ਼ਿਲਾ ਪ੍ਰਧਾਨ ਨੇ ਕਿਹਾ ਕਿ ਰਹਿੰਦੇ ਵਰਕਰਾਂ ਨੂੰ ਮਾਣ ਸਨਮਾਨ ਦੂਸਰੀ ਲਿਸਟ 'ਚ ਦਿੱਤਾ ਜਾਵੇਗਾ। ਇਸ ਮੌਕੇ ਸਰਕਲ ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ ਬੋਹਾ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਜਥੇਦਾਰ ਬਲਵੀਰ ਸਿੰਘ ਬੀਰੋਕੇ, ਜਥੇਦਾਰ ਬਲਵੀਰ ਸਿੰਘ ਸਿਰਸੀਵਾਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਪੰਜਾਬ ਸਰਕਾਰ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕਾਰਨ
NEXT STORY