ਬਰਨਾਲਾ,(ਕਮਲ)- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ 'ਚ ਜਾਣ ਦੇ ਸੰਕੇਤ ਦਿੱਤੇ ਹਨ। ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਦੇ ਇਲਾਵਾ ਉਹ ਪੰਜਾਬ ਦੇ ਭਲੇ ਲਈ ਕਿਸੇ ਵੀ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ। ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਜਾਣ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਹੋਰਨਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੀਡਰਾਂ ਨਾਲ ਚੱਲਣ ਲਈ ਤਿਆਰ ਹਨ ਅਤੇ ਉਹ ਪੰਜਾਬ ਵਿੱਚ ਤੀਸਰੇ ਬਦਲ ਲਈ ਵੀ ਤਿਆਰ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਬਿਆਨ ਸਬੰਧੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰ ਉਨ੍ਹਾਂ ਨੂੰ ਖਾਲਿਸਤਾਨ ਦੇਣੀ ਚਾਹੁੰਦੀ ਹੈ ਤਾਂ ਸਿੱਖ ਸਮਾਜ ਉਸ ਲਈ ਤਿਆਰ ਹੈ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਪੰਜਾਬੀ ਬੋਲਦੇ ਇਲਾਕੇ, ਰਾਜਧਾਨੀ ਚੰਡੀਗੜ੍ਹ, ਪੰਜਾਬ ਦਾ ਪਾਣੀ ਪੰਜਾਬ ਨੂੰ ਦੇਣ ਲਈ ਤਿਆਰ ਨਹੀਂ ਹੈ ਤਾਂ ਖਾਲਿਸਤਾਨ ਕਿਵੇਂ ਮਿਲੇਗਾ? ਪਰਮਿੰਦਰ ਢੀਂਡਸਾ ਨੇ ਪੰਜਾਬ ਸਰਕਾਰ 'ਤੇ ਕੋਰੋਨਾ ਦੇ ਅੰਕੜੇ ਲੁਕਾਉਣ ਦੇ ਵੀ ਦੋਸ਼ ਲਗਾਏ। ਪੰਜਾਬ ਵਿੱਚ ਸ਼ਰਾਬ ਅਤੇ ਮਾਇਨਿੰਗ ਮਾਫ਼ੀਆ ਦੇ ਮੁੱਦੇ 'ਤੇ ਢੀਂਡਸਾ ਨੇ ਕਿਹਾ ਕਿ ਇਸ ਦੀ ਜਾਂਚ ਕੇਂਦਰੀ ਏਜੰਸੀ ਜਾਂ ਕਿਸੇ ਜੱਜ ਤੋਂ ਕਰਵਾਈ ਜਾਵੇ।
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਕਿਸਾਨਾਂ ਨੇ ਪੂਰੇ ਜੋਰਾਂ-ਸ਼ੋਰਾਂ ਨਾਲ ਝੋਨਾ ਲਗਾਉਣਾ ਕੀਤਾ ਸ਼ੁਰੂ
NEXT STORY