ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਰਾਹੀਂ ਸੰਯੁਕਤ ਕਿਸਾਨ ਮੋਰਚੇ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਾਰਟੀ ਦੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਦੇ 27 ਤਾਰੀਕ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਜਨਤਕ ਪ੍ਰੋਗਰਾਮ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ
ਇਸ ਦੌਰਾਨ ਇਲਾਕੇ ਦੇ ਪਾਰਟੀ ਵਰਕਰਾਂ ਦੀ ਇਹ ਇੱਛਾ ਸੀ ਕਿ ਹਲਕੇ ਦੇ ਕਿਸਾਨ 29 ਤਾਰੀਖ਼ ਦੇ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਜਾਣਾ ਚਾਹੁੰਦੇ ਸਨ, ਜਿਸ ਕਰਕੇ ਪਾਰਟੀ ਨੇ ਇਹ ਪ੍ਰੋਗਰਾਮ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ, ਹਾਈਕੋਰਟ ਨੇ ਓਰਬਿੱਟ ਬੱਸਾਂ ਛੱਡਣ ਦੇ ਦਿੱਤੇ ਹੁਕਮ
NEXT STORY