ਬਟਾਲਾ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਅਕਾਲੀ ਦਲ ਨੂੰ ਮਜ਼ਬੂਤੀ ਦੇਣ ਵਾਸਤੇ ਅਤੇ ਪੰਜਾਬ ਸਰਕਾਰ ਦੀਆਂ ਵੱਧ ਰਹੀਆਂ ਅਕਾਲੀ ਦਲ ਖਿਲਾਫ ਵਧੀਕੀਆਂ ਨੂੰ ਲੈ ਕੇ ਸਮੁੱਚੇ ਅਕਾਲੀ ਵਰਕਰ ਇਕ ਪਲੇਟਫਾਰਮ 'ਤੇ ਸਰਕਾਰ ਦੇ ਹਰ ਵਾਰ ਦਾ ਮੁਕਾਬਲਾ ਕਰਨ ਲਈ ਤਿਆਰ ਹਨ। ਇਸ ਸਬੰਧ ਵਿਚ 12 ਜੂਨ ਨੂੰ ਜਥੇ. ਸੁੱਚਾ ਸਿੰਘ ਲੰਗਾਹ ਜ਼ਿਲਾ ਪ੍ਰਧਾਨ ਦੀ ਅਗਵਾਈ ਹੇਠ ਜ਼ਿਲਾ ਹੈੱਡ ਕੁਆਰਟਰ ਸਾਹਮਣੇ ਅਕਾਲੀ ਦਲ ਵੱਲੋਂ ਦਿੱਤਾ ਜਾ ਰਿਹਾ ਧਰਨਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ।
ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸਰਕਲ ਬਟਾਲਾ ਦੇ ਪ੍ਰਧਾਨ ਸੁਰਿੰਦਰ ਬਾਂਸਲ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਤੇ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਅਤੇ ਪਿਛਲੀ ਸਰਕਾਰ ਸਮੇਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਠੱਪ ਕੀਤਾ ਹੋਇਆ ਹੈ, ਜੋ ਸਰਕਾਰ ਦੀ ਨਾਲਾਇਕੀ ਹੈ।
ਬਿਕਰਮ ਮਜੀਠੀਆ ਦੇ ਧਰਨੇ ਦੌਰਾਨ ਗਰਮਾਇਆ ਮਾਹੌਲ, ਪੁਲਸ ਨੂੰ ਪਈਆਂ ਭਾਜੜਾਂ
NEXT STORY