Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:06:57 PM

  • nbems declares neetpg 2026 results

    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ...

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਨੇ ਪੰਜਾਬ ਦੇ ਭਖਦੇ ਮਸਲਿਆਂ ’ਤੇ ਡੀ. ਸੀਜ਼ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

PUNJAB News Punjabi(ਪੰਜਾਬ)

ਅਕਾਲੀ ਦਲ ਨੇ ਪੰਜਾਬ ਦੇ ਭਖਦੇ ਮਸਲਿਆਂ ’ਤੇ ਡੀ. ਸੀਜ਼ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

  • Updated: 09 May, 2022 09:55 PM
Chandigarh
shiromani akali dal  s demand letter addressed to governor
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤੇ। ਇਨ੍ਹਾਂ ਮੰਗ ਪੱਤਰਾਂ 'ਚ ਪੰਜਾਬ ਦੇ ਲੋਕਾਂ ਨਾਲ ਸਬੰਧਿਤ ਭਖਦੇ ਮਸਲਿਆਂ ਦੀ ਜਾਣਕਾਰੀ ਰਾਜਪਾਲ ਨੂੰ ਦਿੱਤੀ ਗਈ ਤੇ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਲਈ ਤੁਰੰਤ ਪੰਜਾਬ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ। ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪਾਰਟੀ ਲੀਡਰਸ਼ਿਪ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਇਹ ਮੰਗ ਪੱਤਰ ਆਪੋ-ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ। ਇਥੇ ਜਾਰੀ ਕੀਤੇ ਇਕ ਬਿਆਨ 'ਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂਮੰਗ ਪੱਤਰਾਂ 'ਚ ਪਾਰਟੀ ਨੇ ਬਿਜਲੀ ਸਮੱਸਿਆ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਸਮੁੱਚਾ ਪੰਜਾਬ ਬਿਜਲੀ ਸਪਲਾਈ ਦੇ ਗੰਭੀਰ ਸੰਕਟ 'ਚੋਂ ਗੁਜ਼ਰ ਰਿਹਾ ਹੈ। ਪੰਜਾਬ ਦੇ ਸਾਰੇ ਵਰਗਾਂ ਜਿਨ੍ਹਾਂ ਵਿੱਚ ਕਿਸਾਨੀ, ਇੰਡਸਟਰੀ, ਦੁਕਾਨਦਾਰ, ਵਪਾਰੀ ਅਤੇ ਘਰੇਲੂ ਖਪਤਕਾਰ ਸ਼ਾਮਲ ਹਨ, ਵੱਡੇ-ਵੱਡੇ ਬਿਜਲੀ ਕੱਟਾਂ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

PunjabKesari

ਡਾ. ਚੀਮਾ ਨੇ ਕਿਹਾ ਕਿ ਪਹਿਲਾਂ 5 ਸਾਲ ਕਾਂਗਰਸ ਪਾਰਟੀ ਦੀਆਂ ਮਾੜੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਨੂੰ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ। ਸੂਬੇ ਦੀ ਵਧਦੀ ਖਪਤ ਸਬੰਧੀ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ 5 ਸਾਲਾਂ ਦੇ ਰਾਜ ਵਿੱਚ ਕਾਂਗਰਸ ਨੇ ਇਕ ਵੀ ਯੂਨਿਟ ਬਿਜਲੀ ਪੈਦਾ ਕਰਨ ਦਾ ਉਪਰਾਲਾ ਨਹੀਂ ਕੀਤਾ, ਜਦੋਂ ਕਿ ਸਪਲਾਈ ਦੀ ਮੰਗ 5 ਸਾਲਾਂ ਵਿੱਚ ਬਹੁਤ ਵਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬੇਹੱਦ ਮਾੜੇ ਪ੍ਰਬੰਧ ਅਤੇ ਘਟੀਆ ਕਾਰਗੁਜ਼ਾਰੀ ਕਾਰਨ ਬਿਜਲੀ ਸੰਕਟ ਹੋਰ ਵੀ ਗੰਭੀਰ ਹੋ ਚੁੱਕਾ ਹੈ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਝੋਨੇ ਦੀ ਲਵਾਈ ਦੇ ਸੀਜ਼ਨ ਨੂੰ ਦੇਖਦਿਆਂ ਤੇ ਬਾਕੀ ਵਰਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਸਖਤ ਤਾੜਨਾ ਕਰਦਿਆਂ ਬਿਜਲੀ ਸੰਕਟ ਦਾ ਤੁਰੰਤ ਹੱਲ ਕੱਢਣ ਦੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ।

ਇਹ ਵੀ ਪੜ੍ਹੋ : ਭਾਂਡਿਆਂ ਦੀ ਦੁਕਾਨ 'ਤੇ ਰੇਡ, ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

PunjabKesari

ਉਨ੍ਹਾਂ ਦੱਸਿਆ ਕਿ ਕਣਕ ਦਾ ਝਾੜ ਘੱਟ ਨਿਕਲਣ ’ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਪਾਰਟੀ ਨੇ ਕਿਹਾ ਹੈ ਕਿ ਸੂਬੇ ਵਿੱਚ ਕਣਕ ਦੇ ਝਾੜ 'ਚ ਵੱਡੀ ਕਮੀ ਆਈ ਹੈ, ਜਿਸ ਕਾਰਨ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਹ ਕੁਦਰਤੀ ਮਾਰ ਹੈ ਅਤੇ ਇਸ ਵਿੱਚ ਕਿਸਾਨਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਹੈ ਕਿ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਜੇ ਤੱਕ ਕੁਦਰਤੀ ਆਫਤ ਨਹੀਂ ਐਲਾਨਿਆ ਤੇ ਨਾ ਹੀ ਕਿਸਾਨਾਂ ਨੂੰ ਮੁਆਵਜ਼ੇ ਦੇ ਕੇਸ ਬਣਾ ਕੇ ਕੇਂਦਰ ਸਰਕਾਰ ਕੋਲ ਭੇਜਿਆ ਗਿਆ। ਇਹ ਸੂਬਾ ਸਰਕਾਰ ਦੀ ਘੋਰ ਅਣਗਹਿਲੀ ਹੈ, ਜਿਸ ਦਾ ਖਮਿਆਜ਼ਾ ਪੰਜਾਬ ਭਰ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪੀੜਤ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਤੁਰੰਤ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

PunjabKesari

ਡਾ. ਚੀਮਾ ਨੇ ਦੱਸਿਆ ਕਿ ਅਮਨ ਤੇ ਕਾਨੂੰਨ ਦੀ ਵਿਵਸਥਾ ਬਾਰੇ ਰਾਜਪਾਲ ਦੇ ਧਿਆਨ 'ਚ ਲਿਆਂਦਾ ਗਿਆ ਹੈ ਕਿ ਜਿਸ ਦਿਨ ਦੀ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਪੂਰੇ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬੇਹੱਦ ਨਿਘਰ ਚੁੱਕੀ ਹੈ। ਹਰ ਰੋਜ਼ ਕਤਲ, ਲੁੱਟਾਂ-ਖੋਹਾਂ, ਡਾਕੇ ਲਗਾਤਾਰ ਵਾਪਰ ਰਹੇ ਹਨ ਪਰ ਸੂਬਾ ਸਰਕਾਰ ਕੰਟਰੋਲ ਕਰਨ ਵਾਸਤੇ ਬੇਵੱਸ ਨਜ਼ਰ ਆ ਰਹੀ ਹੈ। ਨਿੱਤ ਦਿਨ ‘ਡਰੋਨ’ ਰਾਹੀਂ ਨਸ਼ਿਆਂ ਤੇ ਹਥਿਆਰਾਂ ਦਾ ਆਉਣਾ ਸੂਬੇ ਦੇ ਅਮਨ-ਕਾਨੂੰਨ ਵਾਸਤੇ ਕਿਸੇ ਵੱਡੇ ਖਤਰੇ ਦੀ ਘੰਟੀ ਵਜਾ ਰਿਹਾ ਹੈ ਪਰ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਤਰੀਕੇ ਵਰਤ ਕੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ਼ ਬਦਲਾਲਊ ਕਾਰਵਾਈਆਂ ਵਿੱਚ ਵਿਅਸਤ ਹੈ। ਉਨ੍ਹਾਂ ਅਪੀਲ ਕੀਤੀ  ਸੂਬਾ ਸਰਕਾਰ ਨੂੰ ਅਮਨ ਤੇ ਕਾਨੂੰਨ ਦਾ ਰਾਜ ਸੂਬੇ ਵਿੱਚ ਕਾਇਮ ਕਰਨ ਲਈ ਸਖਤ ਤਾੜਨਾ ਕੀਤੀ ਜਾਣੀ ਚਾਹੀਦੀ ਹੈ ਤੇ ਪੰਜਾਬ ਦੇ ਗ੍ਰਹਿ ਮੰਤਰੀ ਤੋਂ ਅਮਨ ਅਤੇ ਕਾਨੂੰਨ ਦੀ ਸਥਿਤੀ 'ਤੇ ਰਿਪੋਰਟ ਤਲਬ ਕੀਤੀ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਨੇ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਵੇਖਦਿਆਂ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਤੁਰੰਤ ਆਪਣੇ ਟੈਕਸਾਂ ਵਿੱਚ ਵੱਡੀ ਕਟੌਤੀ ਕਰੇ ਤੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਆਪਣੇ ਟੈਕਸ ਘੱਟ ਕਰਨ ਲਈ ਦਬਾਅ ਪਾਵੇ ਤਾਂ ਜੋ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ।

ਇਹ ਵੀ ਪੜ੍ਹੋ : ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ

PunjabKesari

ਪੰਜਾਬ ਵੱਲੋਂ ਦਿੱਲੀ ਸੂਬੇ ਦੀ ਸਰਕਾਰ ਨਾਲ ਕੀਤੇ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਸਮਝੌਤੇ ਦੀ ਗੱਲ ਕਰਦਿਆਂ ਪਾਰਟੀ ਨੇ ਮੰਗ ਕੀਤੀ ਕਿ ਇਸ ਸਮਝੌਤੇ ਕਾਰਨ ਸਮੂਹ ਪੰਜਾਬੀ ਬੇਹੱਦ ਚਿੰਤਤ ਅਤੇ ਮਾਯੂਸ ਹਨ। ਲੋਕ ਅਜਿਹਾ ਮਹਿਸੂਸ ਕਰ ਰਹੇ ਹਨ ਕਿ ਜਿਥੇ ਇਹ ਸਮਝੌਤਾ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ, ਉਥੇ ਇਹ ਗੈਰਤਮੰਦ ਪੰਜਾਬੀਆਂ ਦੇ ਸਵੈਮਾਣ ਨੂੰ ਵੀ ਭਾਰੀ ਚੋਟ ਪਹੁੰਚਾਉਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬਿਆਂ ਦੇ ਵੱਧ ਅਧਿਕਾਰਾਂ ਵਾਸਤੇ ਬਹੁਤ ਵੱਡੇ ਸੰਘਰਸ਼ ਕੀਤੇ ਹਨ ਅਤੇ ਬਹੁਤ ਵੱਡੀਆਂ ਕੁਰਬਾਨੀਆਂ ਵੀ ਕੀਤੀਆਂ ਹਨ ਤੇ ਹਮੇਸ਼ਾ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਵਕਾਲਤ ਕੀਤੀ ਹੈ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਡਾ. ਨਿੱਝਰ ਨੂੰ ਮਿਲੀ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਜ਼ਿੰਮੇਵਾਰੀ

PunjabKesari

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਇਕ ਸੂਬੇ ਦੀ ਸਰਕਾਰ ਨੇ ਪੰਜਾਬ ਦੀ ਚੁਣੀ ਹੋਈ ਸਰਕਾਰ ਦੇ ਹੱਥੋਂ ਆਜ਼ਾਦ ਤੇ ਨਿਰਪੱਖ ਫੈਸਲੇ ਲੈਣ ਦੀ ਤਾਕਤ ਨੂੰ ਖੋਹ ਕੇ ਅਸਿੱਧੇ ਤਰੀਕੇ ਨਾਲ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਹੈ, ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ। ਇਸ ਸਮਝੌਤੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਹੱਥ ਵੱਢ ਕੇ ਆਪਣੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਥ ਫੜਾ ਦਿੱਤੇ ਹਨ। ਇਸ ਸਮਝੌਤੇ ਤਹਿਤ ਹੁਣ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੈਰ-ਸੰਵਿਧਾਨਕ ਤਰੀਕੇ ਨਾਲ ਖੁੱਲ੍ਹ ਕੇ ਪੰਜਾਬ ਦੇ ਸਾਰੇ ਵਿਭਾਗਾਂ ਦੀ ਕਾਰਜਸ਼ੈਲੀ ਵਿੱਚ ਸਿੱਧਾ ਦਖਲ ਦਿੱਤਾ ਜਾ ਸਕੇਗਾ। ਇੱਥੋਂ ਤੱਕ ਕਿ ਪੰਜਾਬ ਦੇ ਮੰਤਰੀਆਂ ਅਤੇ  ਅਫ਼ਸਰਸ਼ਾਹੀ ਨੂੰ ਦਿੱਲੀ ਬੁਲਾਉਣ, ਦਿੱਲੀ ਦੇ ਮੰਤਰੀਆਂ ਅਤੇ ਅਫ਼ਸਰਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਆਉਣ-ਜਾਣ ਦੀ ਖੁੱਲ੍ਹੀ ਛੁੱਟੀ ਵੀ ਦੇ ਦਿੱਤੀ ਗਈ ਹੈ। ਇਸ ਨਾਲ ਸੂਬੇ ਦੇ ਮੁੱਖ ਮੰਤਰੀ ਤੇ ਮੰਤਰੀ ਸਾਹਿਬਾਨ ਵੱਲੋਂ ਸੰਵਿਧਾਨ ਦੀ ਚੁੱਕੀ ਗਈ ਸਹੁੰ ਜਿਸ ਅਨੁਸਾਰ ਸੰਵਿਧਾਨ ਦੇ ਦਾਇਰੇ 'ਚ ਰਹਿੰਦਿਆਂ ਮੁੱਖ ਮੰਤਰੀ ਤੇ ਮੰਤਰੀ ਸਾਹਿਬਾਨ ਨੇ ਸਾਰੇ ਸਰਕਾਰੀ ਭੇਦ ਗੁਪਤ ਰੱਖਣੇ ਹੁੰਦੇ ਹਨ, ਦੀ ਵੀ ਘੋਰ ਉਲੰਘਣਾ ਹੋਵੇਗੀ।

ਇਹ ਵੀ ਪੜ੍ਹੋ : ਨਸ਼ੇ ਲਈ ਪੈਸੇ ਨਾ ਮਿਲਣ 'ਤੇ ਕਲਯੁਗੀ ਪੁੱਤ ਨੇ ਕੀਤਾ ਪਿਓ ਦਾ ਕਤਲ

PunjabKesari

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਉਨ੍ਹਾਂ ਦੇ ਹੱਕਾਂ 'ਤੇ ਵੱਜ ਰਹੇ ਇਸ ਡਾਕੇ ਨੂੰ ਰੋਕਣ ਲਈ ਬਤੌਰ ਰਾਜਪਾਲ ਉਹ ਇਹ ਸਮਝੌਤਾ ਤੁਰੰਤ ਰੱਦ ਕਰਨ ਤੇ ਅੱਗੇ ਤੋਂ ਸੂਬੇ ਦੀ ਸਰਕਾਰ ਨੂੰ ਅਜਿਹੇ ਕੰਮ ਨਾ ਕਰਨ ਲਈ ਸਖਤੀ ਨਾਲ ਤਾੜਨਾ ਕਰਨ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਅੱਜ ਅਸੀਂ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਤੇ ਜੇਕਰ ਸਰਕਾਰ ਨੇ ਲੋਕ ਮਸਲੇ ਹੱਲ ਨਾ ਕੀਤੇ ਤਾਂ ਫਿਰ ਅਗਲੀ ਰਣਨੀਤੀ ਉਲੀਕੀ ਜਾਵੇਗੀ।

  • Akali Dal
  • Burning Issues
  • Deputy Commissioners
  • Governor
  • Demand Letter
  • ਅਕਾਲੀ ਦਲ
  • ਭਖਦੇ ਮਸਲੇ
  • ਡਿਪਟੀ ਕਮਿਸ਼ਨਰ
  • ਰਾਜਪਾਲ
  • ਮੰਗ ਪੱਤਰ

ਅਹਿਮ ਖ਼ਬਰ : ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ

NEXT STORY

Stories You May Like

  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • accident in firozpur
      ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • shri sidh baba sodal mela jalandhar
      ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +