ਸ੍ਰੀ ਮੁਕਤਸਰ ਸਾਹਿਬ/ਬਾਦਲ (ਪਵਨ ਤਨੇਜਾ, ਖੁਰਾਣਾ): ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਲੁਧਿਆਣਾ ਦੇ ਵੱਡੇ ਪ੍ਰਵਾਸੀ ਭਾਈਚਾਰੇ ਦੇ ਆਗੂ ਡਾ. ਪੀ. ਡੀ. ਯਾਦਵ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਤੇ ਸੀਨੀਅਰ ਆਗੂ ਸ਼੍ਰੀ ਕਮਲ ਚੇਤਲੀ ਵੀ ਹਾਜ਼ਰ ਸਨ।
ਇਸ ਮੌਕੇ ਡਾ. ਯਾਦਵ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਜੀ ਆਇਆਂ ਕਹਿੰਦਿਆਂ ਬਾਦਲ ਨੇ ਕਿਹਾ ਕਿ ਪ੍ਰਵਾਸੀ ਭਾਈਚਾਰੇ ਦੇ ਮੈਂਬਰਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਵੀ ਪ੍ਰਵਾਸੀ ਭਾਈਚਾਰੇ ਦੀ ਬਿਹਤਰੀ ਵਾਸਤੇ ਵਿਸ਼ੇਸ਼ ਬੋਰਡ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਪੰਜਾਬ ’ਚ ਵਸਦੇ ਪ੍ਰਵਾਸੀ ਭਾਈਚਾਰੇ ਦੀ ਤਰੱਕੀ ਤੇ ਵਿਕਾਸ ਵਾਸਤੇ ਵਿਸ਼ੇਸ਼ ਨੀਤੀਆਂ ਘੜੀਆਂ ਜਾਣਗੀਆਂ। ਪ੍ਰਵਾਸੀ ਭਾਈਚਾਰਾ ਪੰਜਾਬ ਦਾ ਅਨਿੱਖੜਵਾਂ ਹਿੱਸਾ ਹੈ ਤੇ ਉਨ੍ਹਾਂ ਵਾਸਤੇ ਅਕਾਲੀ ਦਲ ਹਮੇਸ਼ਾ ਡਟਿਆ ਹੈ ਅਤੇ ਡਟਦਾ ਰਹੇਗਾ।ਇਸ ਮੌਕੇ ਡਾ. ਯਾਦਵ ਦੇ ਨਾਲ ਰਾਮ ਅਸੀਸ ਯਾਦਵ, ਮੁਹੰਮਦ ਤਾਰੀਫ, ਕੇ. ਆਰ. ਯਾਦਵ, ਚੰਦਰਜੀਤ ਯਾਦਵ, ਰਾਜੇਸ਼ ਯਾਦਵ, ਰਮਾ ਕਾਂਤ ਗੁਪਤਾ, ਲੱਕੀ ਤੇ ਸ੍ਰੀਕਾਂਤ ਤੇ ਹੋਰ ਆਗੂ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਨੇ ਘੇਰੀ ਚੰਨੀ ਸਰਕਾਰ, ਖੜ੍ਹੇ ਕੀਤੇ ਇਹ ਸਵਾਲ
NEXT STORY