ਅਬੋਹਰ (ਰਹੇਜਾ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਬੱਲੂਆਣਾ ’ਚ ਅਕਾਲੀ ਕਾਰਜਕਾਰੀਆਂ ਦੇ ਨਾਲ ਬੈਠਕ ਕੀਤੀ। ਕਾਰਜਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਦੌਰਾਨ ਜੋ ਕਰੱਤਵ ਪੰਜਾਬ ਸਰਕਾਰ ਨੂੰ ਨਿਭਾਉਣੇ ਚਾਹੀਦੇ ਹਨ ਉਹ ਕੰਮ ਐੱਨ.ਜੀ.ਓ, ਐੱਸ.ਜੀ.ਪੀ.ਸੀ, ਅਤੇ ਸਮਾਜਸੇਵੀ ਸੰਸਥਾਵਾਂ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਜਲਦ ਵਾਪਸ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਦਿੱਲੀ ਮੋਰਚਾ: ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ 4 ਹਜ਼ਾਰ ਕਿਸਾਨ ਵਾਲੰਟੀਅਰ ਤਾਇਨਾਤ
ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਸੰਸਦੀ ਸੱਕਤਰ ਗੁਰਤੇਜ ਸਿੰਘ ਘੁੜਿਆਣਾ, ਐੱਸ.ਜੀ.ਪੀ.ਸੀ. ਮੈਂਬਰ ਕੌਰ ਸਿੰਘ ਬਹਾਵਵਾਲਾ, ਰਾਜ ਸਿੰਘ ਬਰਾਡ,ਆਰ.ਡੀ.ਬਿਸ਼ਨੋਈ, ਹਰਬਿੰਦਰ ਸਿੰਘ ਹੈਰੀ, ਸੁਰੇਸ਼ ਸਤੀਜਾ, ਕਾਕਾ ਧਾਰੀਵਾਲ ਸਣੇ ਭਾਰੀ ਸੰਖਿਆ ਪਾਰਟੀ ਕਾਰਜਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ’ਚ ਬਾਰਿਸ਼ ਦੇ ਕਾਰਣ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ 5 ਮਹੀਨੇ ਲੰਘ ਜਾਣ ਦੇ ਬਾਅਦ ਵੀ ਰਾਜ ਸਰਕਾਰ ਨੇ ਹੁਣ ਤਕ ਨਹੀ ਦਿੱਤਾ ਹੈ, ਜਿਸ ਕਾਰਣ ਬੱਲੂਆਣਾ ਹਲਕੇ ਦੇ ਵੋਟਰਾਂ ’ਚ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੇ ਦੌਰਾਨ ਗੰਨੇ ਦੀਆਂ ਕੀਮਤਾਂ ’ਚ ਵਾਧਾ ਨਹੀ ਕੀਤਾ ਹੈ।ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਗੰਨੇ ਦਾ ਰੇਟ 300 ਰੁਪਏ ਕੁਇੰਟਲ ਤੈਅ ਕੀਤਾ ਸੀ ਉਹੀ ਹੁਣੇ ਚੱਲ ਰਿਹਾ ਹੈ, ਜਦਕਿ ਹਰਿਆਣਾ ਅਤੇ ਯੂ.ਪੀ. ਸਰਕਾਰ ਨੇ ਗੰਨੇ ਦੇ ਰੇਟਾਂ ’ਚ 50 ਰੁਪਏ ਦਾ ਵਾਧਾ ਹੋਇਆ ਹੈ।ਸਰਕਾਰ ਨੇ ਹੁਣੇ ਤਕ ਪਿਛਲੇ ਸਾਲ ਖਰੀਦ ਕੀਤੇ ਗਏ ਗੰਨੇ ਦਾ ਕਰੀਬ 300 ਕਰੋੜ ਦਾ ਭੁਗਤਾਨ ਵੀ ਨਹੀ ਕੀਤਾ ਹੈ।
ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ
ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
NEXT STORY