ਚੰਡੀਗੜ੍ਹ (ਅੰਕੁਰ) : ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡੀ ਹਲਚਲ ਸਾਹਮਣੇ ਆਈ ਹੈ। ਪਰਮਜੀਤ ਕੌਰ ਲਾਂਡਰਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਇਹ ਕਦਮ ਪੁਨਰ ਸੁਰਜੀਤ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਬੀਬੀ ਲਾਂਡਰਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਜ਼ਨ ਕਮੇਟੀ ਦੀ ਮੈਂਬਰ ਸਨ ਪਰ ਹੁਣ ਉਨ੍ਹਾਂ ਨੇ ਪਾਰਟੀ ਨਾਲ ਨਾਤਾ ਤੋੜ ਕੇ ਆਪਣੀ “ਘਰ ਵਾਪਸੀ” ਕਰ ਲਈ ਹੈ। ਉਨ੍ਹਾਂ ਦੀ ਵਾਪਸੀ ਦੌਰਾਨ ਸੁਖਬੀਰ ਸਿੰਘ ਬਾਦਲ ਖੁਦ ਮੌਜੂਦ ਰਹੇ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਤਿਹਾਸਕ ਫੈ਼ਸਲਾ, ਮਿਲੇਗਾ 'ਬੰਪਰ' DA
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਤਜਰਬੇਕਾਰ ਅਤੇ ਵਫ਼ਾਦਾਰ ਨੇਤਾਵਾਂ ਦੀ ਵਾਪਸੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਦੂਜੇ ਪਾਸੇ ਇਹ ਘਟਨਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਲਈ ਇਕ ਵੱਡਾ ਸਿਆਸੀ ਝਟਕਾ ਮੰਨੀ ਜਾ ਰਹੀ ਹੈ ਕਿਉਂਕਿ ਵਿਜ਼ਨ ਕਮੇਟੀ ਦੇ ਮੈਂਬਰ ਦਾ ਇਸ ਤਰ੍ਹਾਂ ਪਾਰਟੀ ਛੱਡਣਾ ਅੰਦਰੂਨੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਪੰਜਾਬ ਵਿਚ ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਦਲਾਂ ਵਿਚ ਹਲਚਲ ਤੇਜ਼ ਹੋ ਰਹੀ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਅਧਾਰ ਨੂੰ ਮਜ਼ਬੂਤ ਕਰਨ ਲਈ ਘਰ ਵਾਪਸੀ ਅਤੇ ਨਵੇਂ ਆਗੂਆਂ ਦਾ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਤਰ੍ਹਾਂ ਦੀਆਂ ਤਬਦੀਲੀਆਂ ਆਉਣ ਵਾਲੇ ਚੋਣੀ ਮਾਹੌਲ ‘ਤੇ ਅਹਿਮ ਅਸਰ ਪਾ ਸਕਦੀਆਂ ਹਨ। ਫਿਲਹਾਲ ਪਰਮਜੀਤ ਕੌਰ ਲਾਂਡਰਾਂ ਦੀ ਇਹ ਵਾਪਸੀ ਅਕਾਲੀ ਦਲ ਲਈ ਸਿਆਸੀ ਤੌਰ 'ਤੇ ਲਾਭਦਾਇਕ ਅਤੇ ਵਿਰੋਧੀ ਧਿਰ ਲਈ ਚੁਣੌਤੀਪੂਰਨ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ ਪਵੇਗਾ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਕੂਲ ਵਿਚ ਪਿਸਤੌਲ ਤੇ ਹਥਿਆਰ ਲੈ ਵੜੇ ਬਦਮਾਸ਼! ਕੀਤੀ ਹੁਲੱੜਬਾਜ਼ੀ
NEXT STORY