ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ 'ਚ ਐਲਾਨੇ ਜ਼ਿਲਾ ਪ੍ਰਧਾਨਾਂ 'ਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲਾ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਭਾਰੀ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਵਰਕਰਾਂ ਵੱਲੋਂ ਪਿੰਡ ਬਾਦਲ ਸਥਿਤ ਸਾਬਕਾ ਮੁੱਖ ਮੰਤਰੀ ਦੇ ਨਿਵਾਸ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਡੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ ਸਾਬਕਾ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਰੋਜ਼ੀ ਬਰਕੰਦੀ ਨੂੰ ਜ਼ਿਲਾ ਪ੍ਰਧਾਨ ਦਾ ਅਹਿਮ ਅਹੁਦਾ ਦੇ ਕੇ ਉਨ੍ਹਾਂ ਦੀ ਕਾਰਗੁਜਾਰੀ 'ਚ ਜੋ ਵਿਸ਼ਵਾਸ ਜਤਾਇਆ ਹੈ ਉਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਵਿਧਾਇਕ ਅਤੇ ਜ਼ਾਲ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ।
ਰਾਜਸੀ ਹਿੱਤਾਂ ਤੋਂ ਉੱਠ ਕੇ ਧਾਰਮਿਕ ਨਿਰੋਲ ਸਮਾਗਮ ਹੋਵੇਗਾ : ਨਕੱਈ
NEXT STORY