ਲੁਧਿਆਣਾ (ਮੁੱਲਾਂਪੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ’ਚ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ’ਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਇਸ ਸਬੰਧੀ ਅੱਜ ਇਥੇ ਸੂਤਰਾਂ ਨੇ ਵੱਡਾ ਇਸ਼ਾਰਾ ਕਰਦਿਆਂ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਆਗੂਆਂ ਦੀ ਕੋਈ ਗੱਲ ਸੁਣਨ ਦੀ ਬਜਾਏ ਆਪਣਾ ਅਸਤੀਫ਼ਾ ਦੇਣ ਨੂੰ ਪਹਿਲ ਦੇਣਗੇ। ਭਾਵੇਂ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ’ਚ ਖੁਦ ਹਾਰਨ ਅਤੇ ਪਾਰਟੀ ਹਾਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਚੁੱਕੇ ਹਨ ਪਰ ਪਾਰਟੀ ’ਚ ਉੱਠ ਰਹੀਆਂ ਸੁਰਾਂ ਅਤੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਕੁਮੈਂਟਾਂ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਆਪਣਾ ਅਸਤੀਫ਼ਾ ਦੇਣਾ ਹੀ ਬਿਹਤਰ ਸਮਝਣਗੇ।
ਇਹ ਵੀ ਪੜ੍ਹੋ : ਰਾਜ ਭਵਨ ਜਾਂਦੇ ਸਮੇਂ ਜਦੋਂ ਲਾਲ ਬੱਤੀ ’ਤੇ ਰੁਕਿਆ ਭਗਵੰਤ ਮਾਨ ਦੀਆਂ ਗੱਡੀਆਂ ਦਾ ਕਾਫਲਾ
ਬਾਕੀ ਚੋਣਾਂ ’ਚ ਜੋ ਰਿਓੜੀਆਂ ਵਾਂਗ ਅਹੁਦੇਦਾਰੀਆਂ ਵੰਡੀਆਂ ਗਈਆਂ ਹਨ। ਉਨ੍ਹਾਂ ’ਤੇ ਵੀ ਕੈਂਚੀ ਚੱਲਣ ਦੀ ਚਰਚਾ ਹੈ, ਜੋ ਕਿਸੇ ਵੇਲੇ ਵੀ ਵੱਜ ਸਕਦੀ ਹੈ ਤਾਂ ਜੋ ਨਵੇਂ ਸਿਰੇ ਤੋਂ ਢਾਂਚਾ ਬਣਾ ਕੇ ਪਾਰਟੀ ’ਚ ਨਵੀਂ ਰੂਹ ਫੂਕੀ ਜਾ ਸਕੇ ਕਿਉਂਕਿ ਪੁਰਾਣਿਆਂ ਨੇ ਤਾਂ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ।
ਇਹ ਵੀ ਪੜ੍ਹੋ : ਜਾਣੋ ਕੌਣ ਹਨ ‘ਆਪ’ ਦੇ ਉਹ ਉਮੀਦਵਾਰ ਜਿਨ੍ਹਾਂ ਨੇ ਪੰਜਾਬ ਦੇ ਚੋਟੀ ਦੇ ਸਿਆਸਤਦਾਨਾਂ ਨੂੰ ਦਿੱਤੀ ਮਾਤ
ਅਕਾਲੀ ਦਲ ਦੀ ਹਾਰ ਤੋਂ ਬਾਅਦ ਕੀ ਕਿਹਾ ਸੀ ਸੁਖਬੀਰ ਨੇ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਚੋਣ ਨਤੀਜਿਆਂ ਉਪਰੰਤ ਪਿੰਡ ਬਾਦਲ ਵਿਖੇ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਹ ਨਤੀਜਿਆਂ ਨੂੰ ਸਵੀਕਾਰ ਕਰਦੇ ਹਨ। ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਵਰਗੀ ਹੈ ਅਤੇ ਅਸੀਂ ਸਿਰ ਝੁਕਾ ਕੇ ਇਨ੍ਹਾਂ ਨਤੀਜਿਆਂ ਨੂੰ ਸਵੀਕਾਰ ਕਰਦੇ ਹਾਂ। ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਉਨ੍ਹਾਂ ਨੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ। ਸੁਖਬੀਰ ਨੇ ਕਿਹਾ ਕਿ ਚੋਣ ਜੰਗ ਵਿਚ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ। ਇਸ ਚੋਣ ਜੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਖੂਬ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਹਾਰ ਦਾ ਕਾਰਨ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਉਪਰੰਤ ਘੋਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸਾਡੇ ਵਿਚ ਕੋਈ ਕਮੀ ਰਹੀ ਹੋਵੇਗੀ ਜੋ ਅਸੀਂ ਲੋਕਾਂ ਦਾ ਵਿਸਵਾਸ਼ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਸੀ ਕਿ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਜਥੇਬੰਦੀ ਹੈ ਅਤੇ ਹੁਣ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ ਪਰ ਪੰਜਾਬ ਦੇ ਕਿਸੇ ਵੀ ਮਸਲੇ ’ਤੇ ਜਦ ਵੀ ਲੋੜ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨਾਲ ਖੜ੍ਹੇਗਾ।
ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਪਹਿਲਾ ਐਕਸ਼ਨ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤਾ ਵੱਡਾ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਤਲ ਕੇਸ ’ਚ ਜ਼ਮਾਨਤ ’ਤੇ ਆਏ ਨੌਜਵਾਨ ਨੇ ਮਹਿਲਾ ਵਕੀਲ ’ਤੇ ਸੁੱਟਿਆ ਤੇਜ਼ਾਬ, ਵਾਲ-ਵਾਲ ਬਚੀ
NEXT STORY