ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਆਪਣੇ ਅਨੇਕਾਂ ਸਮਰਥਕਾਂ ਸਮੇਤ ਪਾਰਟੀ ’ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੰਨੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ’ਚ ਆਉਣਾ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਬਦਲਾਅ ਲਿਆਏਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਸੁਖਪਾਲ ਸਿੰਘ ਨੰਨੂ ਦਾ ਫੈਸਲਾ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ ਤੇ ਨੰਨੂ ਨੂੰ ਪਾਰਟੀ ਵਿਚ ਯੋਗ ਆਦਰ ਤੇ ਅਹਿਮ ਭੂਮਿਕਾ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਮੁੜ ਅਕਾਲੀ ਦਲ ਵੱਲ ਦੇਖ ਰਹੇ ਹਨ ਕਿਉਂਕਿ ਸੱਤਾਧਾਰੀ ਪਾਰਟੀ ਨੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ।
ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! 3 ਕਿੱਲੋਮੀਟਰ ਤਕ ਲੱਗੀਆਂ ਗੱਡੀਆਂ ਦੀਆਂ ਲਾਈਨਾਂ
NEXT STORY