ਪਟਿਆਲਾ (ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸੀਨੀਅਰ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਰੱਖੜਾ ਨੂੰ ਹਰਿਆਣਾ ਦੇ 3 ਜ਼ਿਲਿਆਂ ਕਰਨਾਲ, ਜੀਂਦ ਅਤੇ ਅੰਬਾਲਾ ਦਾ ਇੰਚਾਰਜ ਲਾ ਦਿੱਤਾ ਹੈ।
ਸ. ਰੱਖੜਾ ਨੇ ਅੱਜ ਇਥੇ ਇਨ੍ਹਾਂ ਤਿੰਨ ਜ਼ਿਲਿਆਂ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਰੇ ਨੇਤਾਵਾਂ ਦੀ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਪਿੰਡ-ਪਿੰਡ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਵੀ ਪੁੱਜੇ ਹੋਏ ਸਨ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਕੌਮੀ ਪਾਰਟੀ ਬਣਨ ਵੱਲ ਵਧ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਅਕਾਲੀ ਦਲ ਦਾ ਵਿਸਥਾਰ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਨੀਤੀਆਂ 'ਤੇ ਪਹਿਰਾ ਦਿੱਤਾ ਹੈ ਤੇ ਦਿੰਦਾ ਰਹੇਗਾ।
ਇਸ ਸਮੇਂ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸੁਖਦੇਵ ਸਿੰਘ ਗੋਬਿੰਦਗੜ੍ਹ, ਸੁਰਿਦੰਰਪਾਲ ਸਿੰਘ ਰਾਮਗੜ੍ਹੀਆ, ਤੇਜਿੰਦਰਪਾਲ ਸਿੰਘ ਢਿੱਲੋਂ, ਗੁਰਜੋਤ ਸਿੰਘ ਨਿੱਡਰ, ਕੇਹਰ ਸਿੰਘ, ਕੁਲਵੰਤ ਸਿੰਘ ਤੇ ਹੋਰ ਵੀ ਨੇਤਾ ਹਾਜ਼ਰ ਸਨ।
ਨੌਜਵਾਨ ਨੇ ਹੋਟਲ ਦੇ ਕਮਰੇ 'ਚ ਲਿਆ ਫਾਹ
NEXT STORY