ਹੁਸ਼ਿਆਰਪੁਰ (ਅਮਰੀਕ)— ਸ਼੍ਰੋਮਣੀ ਅਕਾਲੀ ਦਲ ਜ਼ਿਲਾ ਹੁਸ਼ਿਆਰਪੁਰ ਵੱਲੋਂ 14 ਮਾਰਚ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਹੈ। ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼ਰਨਜੀਤ ਸਿੰਘ ਢਿੱਲੋਂ ਜ਼ਿਲਾ ਇੰਚਾਰਜ 4ਤੇ ਸਾਬਕਾ ਮੰਤਰੀ ਸ਼ਾਮਲ ਹੋਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ 'ਚੋਂ ਜਾਣ ਵਾਲਿਆਂ ਨਾਲ ਕੋਈ ਫਰਕ ਨਹੀਂ ਪੈਂਦਾ, ਪਹਿਲਾਂ ਵੀ ਕਈ ਵਿਅਕਤੀ ਪਾਰਟੀ ਨੂੰ ਛੱਡ ਚੁੱਕੇ ਹਨ, ਪਰ ਪਾਰਟੀ ਇਸ ਦੇ ਬਾਵਜੂਦ ਵੀ ਪਹਿਲਾਂ ਨਾਲੋਂ ਵੱਧ ਮਜਬੂਤ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਨਿੱਘ ਮਾਣ ਕੇ ਜੋ ਪਾਰਟੀਆਂ ਛੱਡਦੇ ਹਨ, ਉਸ ਤੋਂ ਮਾੜੀ ਕੋਈ ਗੱਲ ਨਹੀਂ ਹੋ ਸਕਦੀ। ਇਸ ਮੌਕੇ ਉਨ੍ਹਾਂ ਹਲਕਾਵਾਰ ਆਗੂਆਂ ਨੂੰ ਵੱਧ ਤੋਂ ਵੱਧ ਬੱਸਾਂ ਰਾਹੀਂ ਵਿਸ਼ਾਲ ਇਕੱਠ ਕਰਨ ਲਈ ਅਪੀਲ ਕੀਤੀ ਅਤੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ, ਸਰਬਜੋਤ ਸਿੰਘ ਸਾਬੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਬੀ. ਐੱਸ. ਐੱਨ. ਐੱਲ. ਦੇ ਸਰਵਰ ਲਾਈਨਜ਼ 'ਤੇ ਸਾਈਬਰ ਅਟੈਕ
ਨਗਰ ਕੀਰਤਨ ਧਮਾਕਾ : ਜਾਂਚ ਮੁਕੰਮਲ ਹੋਣ ਤੋਂ ਬਾਅਦ ਡਿੱਗ ਸਕਦੀ ਹੈ ਕਈਆਂ 'ਤੇ ਗਾਜ
NEXT STORY