ਰੂਪਨਗਰ (ਸੱਜਣ ਸੈਣੀ)- ਕਾਂਗਰਸੀਆਂ ਦਾ ਮੁੱਖ ਕੰਮ ਤਾਂ ਸ਼ਰਾਬ ਦਾ ਹੈ, ਸਰਕਾਰ ਤਾਂ ਇਹ ਪਾਰਟ ਟਾਈਮ ਚਲਾ ਰਹੇ ਹਨ, ਇਸੇ ਕਰਕੇ ਸ਼ਰਾਬ ਦੇ ਕਾਰੋਬਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਹ ਕਹਿਣਾ ਹੈ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ।
ਦਰਅਸਲ ਰੂਪਨਗਰ ਪੰਜਾਬ ਸਰਕਾਰ ਵੱਲੋਂ ਜੋ ਲਾਕਡਾਊਨ ਦੇ ਨਿਯਮਾਂ ਵਿੱਚ ਫੇਰ ਬਦਲ ਕਰਦੇ ਹੋਏ ਸ਼ਰਾਬ ਦੇ ਠੇਕਿਆਂ ਨੂੰ ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਕਰਦੇ ਹੋਏ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਉਸ ਨੂੰ ਲੈ ਕੇ ਮੀਡੀਆ ਵੱਲੋਂ ਰੋਪੜ ਪਹੁੰਚੇ ਡਾ. ਦਲਜੀਤ ਸਿੰਘ ਚੀਮਾ ਨੂੰ ਜਦੋਂ ਇਹ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਾਂਗਰਸ ਸਰਕਾਰ ਉਤੇ ਵੱਡੇ ਸ਼ਬਦੀ ਹਮਲੇ ਕੀਤੇ।
ਇਹ ਵੀ ਪੜ੍ਹੋ : ਫਗਵਾੜਾ ’ਚ ਸਰਕਾਰੀ ਅਫ਼ਸਰਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਮੀਟਿੰਗ ਲਈ ਕੀਤਾ ਵੱਡਾ ਇਕੱਠ
ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਦੀ ਪੰਜਾਬ ਸਰਕਾਰ ਨੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਜੋ ਕੋਵਿਡ ਦੀ ਆੜ ਵਿੱਚ ਫੈਸਲੇ ਲਏ ਜਾ ਰਹੇ ਹਨ, ਉਹ ਜ਼ਮੀਨੀ ਹਕੀਕਤਾਂ ਨੂੰ ਬਿਨ੍ਹਾਂ ਸਮਝੇ ਲਏ ਜਾ ਰਹੇ ਹਨ। ਰੂਪਨਗਰ ਭਾਖੜਾ ਨਹਿਰ ਵਿੱਚੋ ਕਰੋਨਾ ਦੇ ਇਲਾਜ ‘ਚ ਵਰਤੇ ਜਾਣ ਵਾਲੇ ਮਿਲੇ ਇਜੈਕਸ਼ਨਾਂ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਉਤੇ ਡਾ. ਚੀਮਾ ਨੇ ਇਸ ਮਾਮਲੇ ਨੂੰ ਹਰਿਆਣਾ ਵਿੱਚ ਨਕਲੀ ਦਵਾਈਆਂ ਦੇ ਮਾਮਲੇ ਵਿੱਚ ਫੜੇ ਕਿੰਗ ਪਿੰਡ ਨਾਲ ਸਬੰਧਤ ਹੋਣ ਦਾ ਸ਼ੱਕ ਜਾਹਰ ਕਰਦੇ ਹੋਏ ਇਸ ਮਾਮਲੇ ਦੀ ਉਚ ਪੱਧਰੀ ਜ਼ਾਚ ਕਰਾਉਣ ਦੀ ਮੰਗ ਕੀਤੀ ।
ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ
NEXT STORY