ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਵੱਲੋਂ ਪਟਿਆਲਾ ਵਿਚ ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਧਰਮਪਤਨੀ ਬੀਬੀ ਅਨੂਪ ਇੰਦਰ ਕੌਰ ਸੰਧੂ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਵਾਈ ਹੈ। ਤੇਜਿੰਦਰਪਾਲ ਸਿੰਘ ਸੰਧੂ ਐੱਸ.ਐੱਸ.ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਨ।
ਸੁਖਬੀਰ ਸਿੰਘ ਬਾਦਲ ਨੇ ਤੇਜਿੰਦਰਪਾਲ ਸਿੰਘ ਸੰਧੂ ਤੇ ਉਨ੍ਹਾਂ ਦੀ ਧਰਮਪਤੀ ਬੀਬੀ ਅਨੂਪ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਸੰਧੂ ਤੇ ਅਨੂਪ ਕੌਰ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਵੀ ਮਜ਼ਬੂਤ ਹੋਵੇਗਾ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਤਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਰਹੇ।
ਆਤਿਸ਼ੀ ਦੇ ਬਿਆਨ 'ਤੇ ਬੋਲੇ ਪਰਗਟ ਸਿੰਘ, ਸਾਡੇ ਗੁਰੂਆਂ ਦਾ ਅਪਮਾਨ ਕਰਕੇ 'ਆਪ' ਆਗੂ ਨਹੀਂ ਬਚ ਸਕਦੇ
NEXT STORY