ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥ ਤੇ ਪੰਜਾਬ ਵਿਰੋਧੀ ਦਿੱਲੀ ਆਧਾਰਿਤ ਤਾਕਤਾਂ ਨੂੰ ਅਗਲੇ ਮਹੀਨੇ ਹੋਣ ਵਾਲੀ ਸੰਗਰੂਰ ਸੰਸਦੀ ਜ਼ਿਮਨੀ ਚੋਣ 'ਚ ਮਾਤ ਦੇਣ ਲਈ ਸਾਰੀਆਂ ਪੰਥਕ ਤੇ ਪੰਜਾਬ ਪੱਖੀ ਸਿਆਸੀ ਪਾਰਟੀਆਂ 'ਚ ਸਹਿਮਤੀ ਬਣਾਉਣ ਲਈ 5 ਮੈਂਬਰੀ ਤਾਲਮੇਲ ਕਮੇਟੀ ਗਠਿਤ ਕੀਤੀ ਹੈ, ਜਿਸ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਸਿਕੰਦਰ ਸਿੰਘ ਮਲੂਕਾ, ਜਥੇਦਾਰ ਇਕਬਾਲ ਸਿੰਘ ਝੂੰਦਾ ਤੇ ਜਥੇਦਾਰ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉੱਚ ਕੋਰ ਕਮੇਟੀ ਨੇ ਜ਼ਿਮਨੀ ਚੋਣ ਦੇ ਮਾਮਲੇ ਵਿੱਚ ਸਾਰੇ ਫੈਸਲੇ ਲੈਣ ਦੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ।
ਇਹ ਵੀ ਪੜ੍ਹੋ : Breaking News ਅੰਮ੍ਰਿਤਸਰ : ਪੁਲਸ ਦੇ ਸਾਹਮਣੇ ਦੁਕਾਨਦਾਰ 'ਤੇ ਜਾਨਲੇਵਾ ਹਮਲਾ, ਲੱਖਾਂ ਦੀ ਹੋਈ ਲੁੱਟ (ਵੀਡੀਓ)
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਤਾਲਮੇਲ ਕਮੇਟੀ ਪੰਥ ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੇ ਸੰਗਠਨਾਂ ਨਾਲ ਤਾਲਮੇਲ ਕਾਇਮ ਕਰੇਗੀ ਤਾਂ ਜੋ ਸਾਂਝਾ ਉਮੀਦਵਾਰ ਖੜ੍ਹਾ ਕੀਤਾ ਜਾ ਸਕੇ ਤੇ ਚੋਣ ਵਾਸਤੇ ਸਾਂਝੀ ਰਣਨੀਤੀ ਉਲੀਕੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਚੋਣ ਪੰਜਾਬ ਬਨਾਮ ਦਿੱਲੀ ਦਾ ਮੁਕਾਬਲਾ ਹੈ ਤੇ ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਜੋ ਪੰਥ ਤੇ ਪੰਜਾਬ ਦੀਆਂ ਵਿਰੋਧੀ ਤਾਕਤਾਂ ਦੇ ਆਸ਼ੀਰਵਾਦ ਨਾਲ ਬਾਹਰੋਂ ਚੱਲ ਰਹੀਆਂ ਹਨ, ਨੂੰ ਮਾਤ ਪਾਉਣ ਤੇ ਭਜਾਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਨੇ ਨਾ ਸਿਰਫ ਝੂਠੇ ਪ੍ਰਾਪੇਗੰਡੇ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਤੇ ਧੋਖਾ ਦਿੱਤਾ ਹੈ ਬਲਕਿ ਇਹ ਖਾਲਸਾ ਪੰਥ ਤੇ ਇਸ ਦੀ ਵਿਰਾਸਤ ਨੂੰ ਅੰਦਰੋਂ ਤੋੜ ਕੇ ਪੰਜਾਬੀ ਅਤੇ ਪੰਥਕ ਪਛਾਣ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।
ਇਹ ਵੀ ਪੜ੍ਹੋ : ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਨੀਲ ਜਾਖੜ, ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ
ਇਸ ਤੋਂ ਪਹਿਲਾਂ ਕੋਰ ਕਮੇਟੀ ਨੇ ਵਿਛੜੇ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਵੱਲੋਂ ਪੰਜਾਬ, ਪੰਥ ਤੇ ਪਾਰਟੀ ਲਈ ਦਿੱਤੀਆਂ ਵਿਲੱਖਣ ਸੇਵਾਵਾਂ ਤੇ ਸ਼ਹਾਦਤਾਂ ਦੀ ਸ਼ਲਾਘਾ ਕੀਤੀ। ਇਸ ਮੌਕੇ 2 ਮਿੰਟ ਦਾ ਮੌਨ ਵੀ ਰੱਖਿਆ ਗਿਆ ਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਅਹਿਮ ਖ਼ਬਰ : ਪੰਜਾਬ ਦੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ ਦੀ ਅਦਾਇਗੀ ’ਚ ਹੋਇਆ ਵਾਧਾ
NEXT STORY