ਸੰਗਰੂਰ (ਜਗਦੇਵ ਸਿੰਘ) - ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਜੱਦੀ ਪਿੰਡ ਤਲਾਣੀਆਂ ਵਿਖੇ ਪਹੁੰਚ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੰਗਰੂਰ ਹਲਕੇ ਵਿੱਚ ਬੇਤਹਾਸ਼ਾ ਵਿਕਾਸ ਕਰਵਾਇਆ ਗਿਆ ਹੈ, ਜਿਸ ਨੂੰ ਦੇਖਦਿਆਂ ਹੋਇਆ ਸੰਗਰੂਰ ਨਿਵਾਸੀ ਉਨ੍ਹਾਂ ਨੂੰ ਇਸ ਵਾਰ ਫਿਰ ਚੋਣ ਜਤਾ ਕੇ ਸੇਵਾ ਦਾ ਮੌਕਾ ਜ਼ਰੂਰ ਦੇਣਗੇ।
ਇਹ ਵੀ ਪੜ੍ਹੋ - ਨਾਭਾ ਦੇ ਸਹੌਲੀ ਪਿੰਡ ’ਚ 103 ਸਾਲਾ ਬੇਬੇ ਨੇ ਪਾਈ ਵੋਟ, ਵਿਧਾਇਕ ਦੇਵ ਮਾਨ ਨੇ ਫੁੱਲਾਂ ਦੀ ਵਰਖਾ ਕਰ ਕੀਤਾ ਸਨਮਾਨ
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਵਿਕਾਸ ਨੂੰ ਲੈ ਕੇ ਉਹਨਾਂ ਵੱਲੋਂ ਘਰ-ਘਰ ਪਿੰਡ-ਪਿੰਡ ਤੱਕ ਪਹੁੰਚ ਕੀਤੀ ਗਈ ਹੈ। ਸੰਗਰੂਰ ਵਿਚ ਹੋਏ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਸਭ ਦੇ ਸਾਹਮਣੇ ਹੈ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜਿਹੜੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਉਹ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਇਸ ਲਈ ਅੱਜ ਪੰਜਾਬ ਦੀ ਜਨਤਾ ਬੀਜੇਪੀ ਨੂੰ ਪਸੰਦ ਨਹੀਂ ਕਰ ਰਹੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਜਵਾਕ ਨੂੰ ਗੋਦੀ ਚੁੱਕ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਈ ਵੋਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ ਵਿਚਾਲੇ ਹੁਸ਼ਿਆਰਪੁਰ ਦੇ ਹਰਿਆਣਾ 'ਚ ਆਪਸ 'ਚ ਭਿੜੇ ਕਾਂਗਰਸੀ ਤੇ 'ਆਪ' ਵਰਕਰ
NEXT STORY