ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਸੰਭਾਵੀ ਉਮੀਦਵਾਰ ਅਤੇ ਹਲਕਾ ਇੰਚਾਰਜ ਜਥੇਦਾਰ ਸੰਦੀਪ ਸਿੰਘ ਖਾਲਸਾ ਦਾ ਅਚਨਚੇਤ ਹੀ ਦਿਹਾਂਤ ਹੋ ਗਿਆ। ਜਾਣਕਾਰੀ ਦਿੰਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਉਨ੍ਹਾਂ ਦਾ ਦਿਹਾਂਤ ਸੰਖੇਪ ਜਿਹੀ ਬੀਮਾਰੀ ਉਪਰੰਤ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਹੋ ਗਿਆ। ਜਥੇਦਾਰ ਸੰਦੀਪ ਸਿੰਘ ਖਾਲਸਾ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰ ’ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
ਜ਼ਿਕਰਯੋਗ ਹੈ ਕਿ ਨੌਜਵਾਨ ਅਤੇ ਤੇਜ਼ ਤਰਾਰ ਆਗੂ ਜਥੇਦਾਰ ਸੰਦੀਪ ਸਿੰਘ ਖਾਲਸਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ’ਚ ਸੇਵਾਵਾਂ ਨਿਭਾਉਂਦੇ ਆ ਰਹੇ ਸਨ। ਅਤੇ ਇਨ੍ਹਾਂ ਸੇਵਾਵਾਂ ਨੂੰ ਵੇਖਦਿਆਂ ਹੋਇਆ ਪਾਰਟੀ ਦੇ ਕਈ ਅਹੁਦਿਆਂ ਯੂਥ ਵਿੰਗ ਦੇ ਪੀ. ਏ. ਸੀ. ਮੈਂਬਰ, ਜਨਰਲ ਸਕੱਤਰ ਅਤੇ ਦੁਆਬਾ ਜ਼ੋਨ 'ਤੇ ਬੜੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਸਨ। ਉਪਰੰਤ ਉਨ੍ਹਾਂ ਨੂੰ ਹਲਕਾ ਇੰਚਾਰਜ ਉੜਮੁੜ ਟਾਂਡਾ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
ਸਦੀਪ ਸਿੰਘ ਖਾਲਸਾ ਆਪਣੇ ਪਿੱਛੇ ਪਤਨੀ ਅਤੇ 2 ਬੇਟੀਆਂ ਛੱਡ ਗਏ ਹਨ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਘੜੀਵਾਲ, ਜਥੇਦਾਰ ਗੁਰਦੀਪ ਸਿੰਘ ਖੁਣਖੁਣ, ਗੁਰਦੀਪ ਸਿੰਘ ਗੜਦੀਵਾਲ, ਮਾਸਟਰ ਕੁਲਦੀਪ ਸਿੰਘ ਮਸੀਤੀ , ਜਸਵੰਤ ਸਿੰਘ ਫ਼ੌਜੀ ਅਤੇ ਹੋਰਨਾ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ।
ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
NEXT STORY