ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ਸਕੱਤਰ ਪ੍ਰਤਾਪ ਸਿੰਘ ਅਤੇ ਵਿਜੇ ਸਿੰਘ ਨੂੰ ਸੌਂਪੇ ਮੰਗ ਪੱਤਰ ਵਿੱਚ 21 ਜੂਨ ਨੂੰ ਗੱਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਅਤੇ ਸਿੱਖ ਧਰਮ ਅਨੁਸਾਰ ਯੋਗਾ ਖ਼ਿਲਾਫ਼ ਜਨਚੇਤਨਾ ਵਧਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : SDM ਦਫ਼ਤਰ ਰਿਸ਼ਵਤ ਕਾਂਡ : ਅਕਾਲੀ ਆਗੂ ਬੱਗੀ ਝੋਰੜਾਂ ਗ੍ਰਿਫ਼ਤਾਰ, ਵਿਜੀਲੈਂਸ ਦੀ ਕਾਰਵਾਈ ਜਾਰੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਅਰਚਨਾ ਮਕਵਾਨਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਰਮਾ ਵਿੱਚ ਯੋਗਾ ਕਰਨਾ ਇੱਕ ਗੰਭੀਰ ਬੇਅਦਬੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਨੇ ਹੁਣ ਤੱਕ ਕੀ ਕਾਰਵਾਈ ਕੀਤੀ, ਇਸ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਅਨੁਸਾਰ ਯੋਗ ਮੱਤ ਅਤੇ ਯੋਗਾ ਦਾ ਖੰਡਨ ਕੀਤਾ ਗਿਆ ਹੈ ਅਤੇ ਇਹ ਸਿੱਖ ਧਰਮ ਦੇ ਉਲਟ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲ ਰਹੇ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖ ਅਦਾਰਿਆਂ ਵਿੱਚ ਯੋਗਾ ਸਬੰਧੀ ਗੱਲਬਾਤ ਗੁਰਮਤਿ ਅਨੁਸਾਰ ਹੋਣੀ ਚਾਹੀਦੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਸੱਚਾਈਆਂ ਦੀ ਜਾਣਕਾਰੀ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੁਸਤਮ-ਏ-ਹਿੰਦ ਦਾਰਾ ਸਿੰਘ ਦੇ ਪੁੱਤਰ ਨਾਲ ਕਰੋੜਾਂ ਦੀ ਠੱਗੀ
NEXT STORY