ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਸ਼ਹਿਰਾਂ ਲਈ ਸੀਨੀਅਰ ਆਗੂਆਂ ਨੂੰ ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਮੋਹਾਲੀ ਨਗਰ ਨਿਗਮ ਲਈ ਮਹੇਸ਼ਇੰਦਰ ਸਿੰਘ ਗਰੇਵਾਲ, ਪਠਾਨਕੋਟ ਨਗਰ ਨਿਗਮ ਤੇ ਸੁਜਾਨਪੁਰ ਨਗਰ ਕੌਂਸਲ ਲਈ ਗੁਰਬਚਨ ਸਿੰਘ ਬੱਬੇਹਾਲੀ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਨਗਰ ਕੌਂਸਲ ਲਈ ਡਾ. ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਪਾਇਲ ਲਈ ਸ਼ਰਨਜੀਤ ਸਿੰਘ ਢਿੱਲੋਂ, ਨਗਰ ਕੌਂਸਲ ਰਾਏਕੋਟ ਲਈ ਹੀਰਾ ਸਿੰਘ ਗਾਬੜੀਆ ਅਤੇ ਨਗਰ ਕੌਂਸਲ ਬੰਗਾ ਲਈ ਕਮਲ ਚੈਟਲੀ ਨੂੰ ਨਿਗਰਾਨ ਲਾਇਆ ਗਿਆ ਹੈ।
ਇਸੇ ਤਰ੍ਹਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਜਰਨੈਲ ਸਿੰਘ ਵਾਹਿਦ, ਨਗਰ ਕੌਂਸਲ ਆਦਮਪੁਰ ਲਈ ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ ਅਤੇ ਨਗਰ ਕੌਂਸਲ ਕਰਤਾਰਪੁਰ ਲਈ ਮਹਿੰਦਰ ਸਿੰਘ ਕੇ. ਪੀ. ਤੇ ਕੁਲਵੰਤ ਸਿੰਘ ਮੰਨਣ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ
NEXT STORY