ਫਿਰੋਜ਼ਪੁਰ/ਜ਼ੀਰਾ—ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਸਿਆਸਤ ਹੁਣ ਤੋਂ ਹੀ ਪੂਰੀ ਤਰ੍ਹਾਂ ਭੱਖਣੀ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਛੇਵੇਂ ਉਮੀਦਵਾਰ ਦੇ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ, ਜੋਕਿ ਕਾਂਗਰਸ ਦੇ ਉਮੀਦਵਾਰ ਨੂੰ ਟੱਕਰ ਦੇਣਗੇ।
ਇਸ ਮੌਕੇ ਕਾਂਗਰਸ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਲਤ ਅਤੇ ਤਾਨਾਸ਼ਾਹੀ ਨੀਤੀਆਂ ਦੇ ਚਲਦਿਆਂ ਪੰਜਾਬ ’ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹੀ ਅਤੇ ਪੰਜਾਬ ’ਚ ਨਸ਼ਾ, ਬੋਰੇਜ਼ਗਾਰੀ, ਲੈਂਡ ਮਾਫ਼ੀਆ ਅਤੇ ਰੇਤ ਮਾਫ਼ੀਆ ਆਦਿ ਪੂਰੀ ਤਰ੍ਹਾਂ ਸਰਗਰਮ ਹੈ।
ਇਹ ਵੀ ਪੜ੍ਹੋ : ਹੁਣ 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ
ਸੁਖਬੀਰ ਨੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ੀਰਾ ਵਿਧਾਨ ਸਭਾ ਹਲਕਾ ਤੋਂ ਜਨਮੇਜਾ ਸਿੰਘ ਨੂੰ ਭਾਰੀ ਬਹੁਮਤ ਨਾਲ ਚੋਣਾਂ ਜਿਤਾਉਣ ਅਤੇ ਚੋਣਾਂ ਜਿੱਤਣ ਜਨਮੇਜਾ ਸਿੰਘ ਸਾਡੀ ਸਰਕਾਰ ਦਾ ਹਿੱਸਾ ਬਣਨਗੇ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਿਹਾਤੀ ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਗੁਰਹਰਸਹਾਏ ਤੋਂ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵੀ ਮੌਜੂਦ ਸਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵੱਲੋਂ ਸੱਤਾਧਾਰੀ ਪਾਰਟੀ ਕਾਂਗਰਸ ਦੇ ਵਿਰੁੱਧ ‘ਪੰਜਾਬ ਮੰਗਦਾ ਜਵਾਬ’ ਤਹਿਤ ਰੈਲੀਆਂ ਕਰਕੇ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਕੁੱਲ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਉਥੇ ਹੀ ਅਜੇ ਤੱਕ ਕਾਂਗਰਸ ਦੀ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਪੱਤੇ ਤੱਕ ਨਹੀਂ ਖੋਲ੍ਹੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ
ਪੰਜ ਸਿੰਘ ਸਾਹਿਬਾਨ ਨੇ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ’ਤੇ ਲਾਈ ਰੋਕ ਹਟਾਈ
NEXT STORY