ਲੁਧਿਆਣਾ (ਵੈੱਬ ਡੈਸਕ): ਪੰਜਾਬ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਪ੍ਰਭਦੀਪ ਸਿੰਘ ਨੱਥੇਵਾਲ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਏਕੋਟ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੂੰ ਅਸਿੱਧੇ ਤੌਰ 'ਤੇ ਰਾਏਕੋਟ ਹਲਕੇ ਤੋਂ ਉਮੀਦਵਾਰ ਵੀ ਐਲਾਨ ਦਿੱਤਾ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਬੜੀ ਦੇਰ ਤੋਂ ਪ੍ਰਭਦੀਪ ਸਿੰਘ ਨੱਥੇਵਾਲ 'ਤੇ ਨਿਗਾਹ ਰੱਖੀ ਹੋਈ ਸੀ ਤੇ ਅੱਜ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾ ਲਿਆ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਆਉਣ ਵਾਲਾ MLA ਵੀ ਇਹੋ ਹੋਵੇਗਾ, ਤੁਸੀਂ ਆਉਣ ਵਾਲੀਆਂ ਚੋਣਾਂ ਵਿਚ ਵੋਟਾਂ ਪਾ ਕੇ ਇਸ ਨੂੰ ਵਿਧਾਇਕ ਬਣਾਓ। ਉਨ੍ਹਾਂ ਕਿਹਾ ਕਿ ਜੇ ਇਲਾਕੇ ਦੇ ਸੇਵਾਦਾਰ ਚੰਗਾ ਹੋਵੇ ਤਾਂ ਇਲਾਕੇ ਦੀ ਨੁਹਾਰ ਬਦਲ ਜਾਂਦੀ ਹੈ।
.ਇਸ ਮੌਕੇ ਪ੍ਰਭਦੀਪ ਸਿੰਘ ਨੱਥੇਵਾਲ ਨੇ ਕਿਹਾ ਕਿ ਉਹ ਹਲਕੇ ਦੀ ਸੇਵਾ ਕਰਨੀ ਚਾਹੁੰਦੇ ਹਨ, ਇਸੇ ਲਈ ਨੌਕਰੀ ਛੱਡ ਕੇ ਸਿਆਸਤ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਅਸਤੀਫ਼ਾ ਵਿਭਾਗ ਨੂੰ ਸੌਂਪ ਦਿੱਤਾ ਸੀ, ਪਰ ਅਜੇ ਤਕ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ।
ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਕਮੇਟੀਆਂ ਦਾ ਗਠਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
NEXT STORY