ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।
ਇਹ ਵੀ ਪੜ੍ਹੋ : ਗੋਲ-ਮੋਲ ਗੱਲਾਂ ਕਰਕੇ ਸੱਚਾ ਹੋਇਆ 'ਲੱਖਾ ਸਿਧਾਣਾ', ਲਾਲ ਕਿਲ੍ਹੇ ਵਾਲੇ ਮਸਲੇ ’ਤੇ ਵੱਟੀ ਚੁੱਪੀ (ਵੀਡੀਓ)
ਮੀਟਿੰਗ ਦੌਰਾਨ ਦਿੱਲੀ 'ਚ ਪੈਦਾ ਹੋਏ ਹਾਲਾਤਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨ ਗਣਤੰਤਰ ਦਿਹਾੜੇ ਮੌਕੇ ਦਿੱਲੀ 'ਚ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹਿੰਸਕ ਝੜਪ ਹੋਈ ਸੀ। ਦਿੱਲੀ ਦੇ ਲਾਲ ਕਿਲ੍ਹੇ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਝੰਡਾ ਲਹਿਰਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਾਲਾਤ ਗੰਭੀਰ ਹੋ ਗਏ ਅਤੇ ਦਿੱਲੀ ਪੁਲਸ ਨੂੰ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕਰਨਾ ਪਿਆ।
ਇਹ ਵੀ ਪੜ੍ਹੋ : ਦਿੱਲੀ 'ਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਸਮੇਤ ਇਹ ਰਸਤੇ ਬੰਦ, ਭਾਰੀ ਸੁਰੱਖਿਆ ਬਲ ਤਾਇਨਾਤ
ਇਸ ਤੋਂ ਬਾਅਦ ਦਿੱਲੀ ਦੇ ਕਈ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਨਾਲ ਹੀ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਸੀ। ਇਸ ਸਭ ਨੂੰ ਦੇਖਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਚਾਰ-ਵਟਾਂਦਰਾ ਕਰਨ ਲਈ ਅੱਜ ਅਮਰਜੈਂਸੀ ਮੀਟਿੰਗ ਰੱਖੀ ਗਈ ਹੈ।
ਇਹ ਵੀ ਪੜ੍ਹੋ : ਲਾਲ ਕਿਲ੍ਹੇ ਦੀ ਘਟਨਾ 'ਤੇ 'ਰਵਨੀਤ ਬਿੱਟੂ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ
NEXT STORY