ਪਟਿਆਲਾ (ਰਾਜੇਸ਼ ਪੰਜੌਲਾ): ਪੰਜਾਬ ਮੰਡੀਬੋਰਡ ਦੇ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਅਤੇ ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਹ ਰਿਪੋਰਟ ਪਹੁੰਚੀ ਹੈ ਕਿ ਆਉਣ ਵਾਲੇ ਸਮੇਂ ’ਚ ਅਕਾਲੀ ਦਲ ’ਚ ਵੱਡੀ ਬਗਾਵਤ ਹੋਵੇਗੀ ਅਤੇ ਕਈ ਵੱਡੇ ਲੀਡਰ ਸ਼੍ਰੋਮਣੀ ਅਕਾਲੀ ਦਲ ਤੋਂ ਭੱਜ ਜਾਣਗੇ, ਇਸੇ ਕਾਰਣ ਉਹ ਆਪਣੀ ਰਾਜਨੀਤਕ ਦੁਕਾਨਦਾਰੀ ਬਚਾਉਣ ਲਈ ਇਕ ਸਾਲ ਪਹਿਲਾਂ ਹੀ ਉਮੀਦਵਾਰ ਐਲਾਨ ਰਿਹਾ ਹੈ। ਇਥੇ ਗੱਲਬਾਤ ਕਰਦਿਆਂ ਲਾਲ ਸਿੰਘ ਨੇ ਕਿਹਾ ਕਿ ਜਦੋਂ ਚੋਣਾਂ ’ਚ ਇਕ ਸਾਲ ਦਾ ਸਮਾਂ ਪਿਆ ਹੈ ਤਾਂ ਅਜਿਹੇ ’ਚ ਪਹਿਲਾਂ ਹੀ ਉਮੀਦਵਾਰ ਐਲਾਨਣ ਤੋਂ ਸਪੱਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਰਾਜਨੀਤਕ ਤੌਰ ’ਤੇ ਡਰ ਗਿਆ ਹੈ। ਕਾਲੇ ਖੇਤੀ ਕਾਨੂੰਨਾਂ ’ਤੇ ਪਹਿਲਾਂ ਕੇਂਦਰ ਸਰਕਾਰ ਦੀ ਹਮਾਇਤ ਕਰਨ ਅਤੇ ਬਾਅਦ ’ਚ ਪੰਜਾਬ ਦੇ ਰੋਹ ਨੂੰ ਦੇਖਦੇ ਹੋਏ ਹਰਸਿਮਰਤ ਕੌਰ ਬਾਦਲ ਤੋਂ ਕੇਂਦਰੀ ਮੰਤਰੀ ਤੋਂ ਅਸਤੀਫਾ ਦਿਵਾਉਣ ਤੋਂ ਬਾਅਦ ਵੀ ਜਦੋਂ ਅਕਾਲੀ ਦਲ ਦੇ ਪੈਰ ਨਹੀਂ ਲੱਗੇ ਤਾਂ ਸੁਖਬੀਰ ਬਾਦਲ ਹੁਣ ਉਮੀਦਵਾਰ ਐਲਾਨ ਕੇ ਅਕਾਲੀ ਵਰਕਰਾਂ ’ਚ ਜੋਸ਼ ਭਰਨਾ ਚਾਹੁੰਦਾ ਹੈ ਪਰ ਉਸ ਦਾ ਇਹ ਪੈਂਤਡ਼ਾ ਵੀ ਸਫਲ ਨਹੀਂ ਹੋ ਰਿਹਾ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਚ ਜੱਗ ਜ਼ਾਹਿਰ ਹੋਈ ਬਾਦਲ-ਕੈਪਟਨ ਦੀ ਦੋਸਤੀ: ਜਥੇਦਾਰ ਦਾਦੂਵਾਲ
ਅਕਾਲੀ ਦਲ ’ਚ ਪਹਿਲਾਂ ਹੀ ਟੁੱਟ-ਭੱਜ ਹੋ ਚੁੱਕੀ ਹੈ। ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਮੇਤ ਹੋਰ ਕਈ ਵੱਡੇ ਲੀਡਰ ਅਕਾਲੀ ਦਲ ਨੂੰ ਛੱਡ ਚੁੱਕੇ ਹਨ। ਉਨ੍ਹਾਂ ਕਿਹਾ ਕਿ ਟਿਕਟ ਦੇਣ ਦੀ ਇਕ ਪ੍ਰਕਿਰਿਆ ਹੁੰਦੀ ਹੈ। ਕਾਂਗਰਸ ਪਾਰਟੀ ’ਚ ਕਈ ਮੀਟਿੰਗਾਂ ਤੋਂ ਬਾਅਦ ਟਿਕਟਾਂ ਫਾਈਨਲ ਹੁੰਦੀਆਂ ਹਨ। ਸੁਖਬੀਰ ਬਾਦਲ ਖੁਦ ਟਿਕਟਾਂ ਦੇ ਕੇ ਇਹ ਸੰਦੇਸ਼ ਦੇ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਾਰਟੀ ਨਹੀਂ ਸਗੋਂ ਬਾਦਲ ਪਰਿਵਾਰ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਹੈ। ਕਣਕ ਦੀ ਖਰੀਦ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸ਼ਨੀਵਾਰ ਤੋਂ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸ ਖਰੀਦ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ’ਚ ਸਾਰੀਆਂ 154 ਮਾਰਕੀਟ ਕਮੇਟੀਆਂ ’ਚ ਕੋਵਿਡ ਟੀਕਾਕਰਣ ਕੈਂਪ ਸਥਾਪਤ ਕੀਤੇ ਤਾਂ ਕਿ ਹਾਡ਼੍ਹੀ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ’ਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ।
ਇਹ ਵੀ ਪੜ੍ਹੋ: ਲੱਖਾ ਸਿਧਾਣਾ ਦੀ ਨੌਜਵਾਨਾਂ ਨੂੰ ਵੰਗਾਰ, ਆਉਣ ਵਾਲੀਆਂ ਨਸਲਾਂ ਲਈ ਮੋਰਚੇ 'ਚ ਹੋਵੋ ਸ਼ਾਮਲ
ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐੱਨ-95) ਅਤੇ ਸੈਨੇਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉੱਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੇਟਾਈਜ਼ਰ ਦਾ ਵੀ ਇੰਤਜ਼ਾਮ ਕੀਤਾ ਹੈ। ਲਾਲ ਸਿੰਘ ਨੇ ਅੱਗੇ ਕਿਹਾ ਕਿ ਮੰਡੀਆਂ ’ਚ ਭੀਡ਼-ਭਡ਼ੱਕਾ ਰੋਕਣ ਲਈ ਅਨਾਜ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਗਈ ਹੈ ਅਤੇ ਇਸ ਸੀਜ਼ਨ ਦੌਰਾਨ 130 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਨਸ਼ੇ ਦਾ ਕਹਿਰ, ਓਵਰਡੋਜ਼ ਨਾਲ ਬਾਥਰੂਮ ’ਚ ਡਿੱਗਿਆ ਪੰਜਾਬ ਪੁਲਸ ਦਾ ਜਵਾਨ
ਅੰਤਰਰਾਸ਼ਟਰੀ ਸਰਹੱਦ ਤੋਂ 12.15 ਕਰੋੜ ਦੀ ਹੈਰੋਇਨ ਬਰਾਮਦ
NEXT STORY