ਲੋਪੋਕੇ (ਸਤਨਾਮ) - ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸ਼੍ਰੋਮਣੀ ਅਕਾਲੀ ਆਗੂ ਦੇ ਘਰ ਰੰਜਿਸ਼ ਤਹਿਤ ਘਰ ਵਿਚ ਅੱਗ ਲਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਘਰ ’ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਸਬੰਧੀ ਪੀੜਤ ਪਰਿਵਾਰ ਦੇ ਗੁਰਪ੍ਰੀਤ ਸਿੰਘ ਗੋਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੁਹ ਤਿੰਨ ਦਿਨ ਪਹਿਲਾਂ ਆਪਣੀ ਰਿਸ਼ਤੇਦਾਰੀ ਵਿਚ ਵਿਆਹ ਵਿਚ ਸ਼ਾਮਲ ਹੋਣ ਲਈ ਗਏ ਸਨ। ਅੱਜ ਸਵੇਰੇ ਪਿੰਡ ਵਾਸੀਆਂ ਨੇ ਫੋਨ ਕਰ ਕੇ ਸੂਚਨਾ ਦਿੱਤੀ ਕਿ ਤੁਹਾਡੇ ਘਰ ਵਿਚੋਂ ਧੂਆਂ ਨਿਕਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਗੁਰਪ੍ਰੀਤ ਗੋਪੀ ਨੇ ਦੱਸਿਆ ਕਿ ਜਦੋਂ ਅਸੀਂ ਘਰ ਆ ਕੇ ਦੇਖਿਆ ਤਾਂ ਸਾਡੇ 4 ਕਮਰਿਆਂ ਵਿਚ ਕਿਸੇ ਵਿਆਕਤੀ ਵੱਲੋਂ ਅੱਗ ਲਗਾਈ ਗਈ ਸੀ। ਕਮਰਿਆਂ ਵਿਚ ਪਿਆ ਸਾਰਾ ਸਾਮਾਨ ਐੱਲ. ਸੀ. ਡੀ. , ਏ. ਸੀ., ਡਬਲ ਬੈੱਡ, ਸੋਫੇ ਆਦਿ ਸਮੇਤ ਹੋਰ ਲੱਖਾਂ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਗੁਰਪ੍ਰੀਤ ਗੋਪੀ ਨੇ ਕਿਹਾ ਕਿ ਅਸੀਂ ਘਰ ਦੀ ਰਾਖੀ ਲਈ ਆਪਣੇ ਨੌਕਰ ਨੂੰ ਵੀ ਕਹਿ ਕਿ ਗਏ ਸੀ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ, ਕਿਹਾ-ਮਨੀ ਤੇ ਹਨੀ ਫੜੇ ਗਏ, ਹੁਣ ਚੰਨੀ ਦੀ ਵਾਰੀ
ਪੀੜਤ ਪਰਿਵਾਰ ਨੇ ਅੱਗ ਦੀ ਇਸ ਘਟਨਾ ਸਬੰਧੀ ਪੁਲਸ ਥਾਣਾ ਲੋਪੋਕੇ ਵਿਖੇ ਦਰਖ਼ਾਸਤ ਵੀ ਦਿੱਤੀ ਹੈ। ਪਰਿਵਾਰ ਵਾਲਿਆਂ ਨੇ ਪੁਲਸ ਤੋਂ ਮੰਗ ਕੀਤੀ ਹੈ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਪੁਲਸ ਥਾਣਾ ਲੋਪੋਕੇ ਸਬ ਇੰਸਪੈਕਟਰ ਨਿਸ਼ਾਨ ਸਿੰਘ ਨੇ ਕਿਹਾ ਕਿ ਮੌਕੇ ’ਤੇ ਜਾ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਗਿਆ, ਜਿਸ ਦੇ ਸਬੰਧ ’ਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਚੰਡੀਗੜ੍ਹ ਸਮੇਤ ਪੰਜਾਬ 'ਚ 'ਭੂਚਾਲ' ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
NEXT STORY