ਚੰਡੀਗੜ੍ਹ: ਅੱਜ ਤੋਂ ਦੇਸ਼ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਪਾਰਟੀ ਦੀ ਇਹ ਮੁਹਿੰਮ 25 ਫ਼ਰਵਰੀ ਤਕ ਚੱਲਦੀ ਰਹੇਗੀ ਤੇ ਇਸ ਦੌਰਾਨ ਪਾਰਟੀ ਵੱਲੋਂ 25 ਲੱਖ ਮੈਂਬਰ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਦੱਸ ਦਈਏ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ ਤੇ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਣੀ ਹੈ। ਇਸ ਦੇ ਨਾਲ ਹੀ ਅੱਜ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਦਿੱਤੀ ਗਈ ਸੀ। ਇਸ ਸਜ਼ਾ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਇਹ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 25 ਮਾਰਚ ਤੱਕ ਚਲਾਈ ਜਾਵੇਗੀ। 25 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਾਰੇ ਹਲਕਿਆਂ ਲਈ ਇੰਚਾਰਜਾਂ ਦੀ ਡਿਊਟੀ ਲਗਾਈ ਗਈ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖਾਲੀ ਹੋਣ ਕਾਰਨ 1 ਮਾਰਚ ਨੂੰ ਨਵੇਂ ਮੁਖੀ ਦੀ ਚੋਣ ਕੀਤੀ ਜਾਵੇਗੀ।
30 ਸਾਲਾਂ ਤੋਂ ਅਗਵਾਈ ਕਰ ਰਹੇ ਬਾਦਲ
ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 14 ਦਸੰਬਰ 1920 ਨੂੰ ਹੋਈ ਸੀ। ਇਸ ਤੋਂ ਬਾਅਦ ਪਾਰਟੀ ਦੇ 20 ਮੁਖੀ ਚੁਣੇ ਗਏ ਹਨ। ਹਾਲਾਂਕਿ, 1995 ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਪਾਰਟੀ ਦੀ ਵਾਗਡੋਰ ਸੰਭਾਲਣ ਤੋਂ ਬਾਅਦ, ਉਹ 2008 ਤੱਕ ਇਸ ਅਹੁਦੇ ‘ਤੇ ਰਹੇ। ਉਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਮੁਖੀ ਬਣਾਇਆ ਗਿਆ। 16 ਨਵੰਬਰ, 2024 ਨੂੰ ਸੁਖਬੀਰ ਬਾਦਲ ਨੇ ਅਸਤੀਫਾ ਦੇ ਦਿੱਤਾ। ਹੁਣ 30 ਸਾਲਾਂ ਬਾਅਦ ਅਜਿਹਾ ਮੌਕਾ ਆ ਰਿਹਾ ਹੈ ਕਿ ਬਾਦਲ ਪਰਿਵਾਰ ਤੋਂ ਇਲਾਵਾ ਕੋਈ ਹੋਰ ਅਕਾਲੀ ਦਲ ਦਾ ਮੁਖੀ ਬਣ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
HSGPC ਚੋਣਾਂ ਦੇ ਨਤੀਜੇ ਨੇ ਵਧਾਇਆ ਉਤਸ਼ਾਹ
ਦੂਜੇ ਪਾਸੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਉਸ ਦੇ ਸਹਿਯੋਗੀਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਇਸ ਨਾਲ ਪਾਰਟੀ ਦੇ ਆਗੂਆਂ ਵਿਚ ਨਵਾਂ ਉਤਸ਼ਾਹ ਭਰਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਪੈਦਾ ਕੀਤੀਆਂ ਗਈਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਭਾਈਵਾਲਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ 18 ਸੀਟਾਂ ਜਿੱਤੀਆਂ ਹਨ। ਇਹ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਰਾਜਨੀਤਿਕ ਪਾਰਟੀ ਵਜੋਂ ਚੋਣ ਲੜਨ ਦੀ ਇਜਾਜ਼ਤ ਨਹੀਂ ਸੀ। ਇਸ ਲਈ ਇਸ ਦੇ ਉਮੀਦਵਾਰਾਂ ਨੂੰ ਹਰਿਆਣਾ ਸਿੱਖ ਪੰਥਕ ਦਲ ਦੇ ਨਾਂ 'ਤੇ ਇਕ ਧਾਰਮਿਕ ਸਮੂਹ ਬਣਾਉਣਾ ਪਿਆ, ਜਿਸ ਨੂੰ "ਢੋਲ" ਦਾ ਇਕ ਨਵਾਂ ਚਿੰਨ੍ਹ ਦਿੱਤਾ ਗਿਆ ਸੀ। ਇਸ ਨੇ ਇਸ ਚਿੰਨ੍ਹ 'ਤੇ 6 ਸੀਟਾਂ ਜਿੱਤੀਆਂ ਅਤੇ ਇਸ ਦੇ ਸਮਰਥਕਾਂ ਨੇ ਵੱਖ-ਵੱਖ ਚਿੰਨ੍ਹਾਂ 'ਤੇ ਆਜ਼ਾਦ ਉਮੀਦਵਾਰਾਂ ਵਜੋਂ 12 ਹੋਰ ਸੀਟਾਂ ਜਿੱਤੀਆਂ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਹਰਿਆਣਾ ਸਿੱਖ ਸੰਗਤ ਦਾ ਦਿਲੋਂ ਸਮਰਥਨ ਦੇਣ ਲਈ ਧੰਨਵਾਦ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਗਿਣਤੀ 'ਚ UK ਦੇ ਰਿਹੈ ਵਰਕ ਵੀਜ਼ਾ, ਅੱਜ ਹੀ ਕਰੋ ਅਪਲਾਈ
NEXT STORY