ਰੂਪਨਗਰ (ਵਿਜੇ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਰੂਪਨਗਰ ਦੀ ਥਰਮਲ ਪਲਾਂਟ ਵਿਚਲੇ ਸਰਕਾਰੀ ਹਾਈ ਸਕੂਲ ਨੂੰ ਵੇਚਣ ਦੇ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣਾ ਫ਼ੈਸਲਾ ਵਾਪਸ ਲਵੇ ਨਹੀਂ ਤਾਂ ਪਾਰਟੀ ਇਸ ਦੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਸ਼ੁਰੂ ਕਰੇਗੀ। ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਦਿੱਲੀ ਮਾਡਲ ਦੀ ਸ਼ੁਰੂਆਤ ਹੈ ਕਿ ਜਿਹੜਾ ਸਰਕਾਰੀ ਅਦਾਰਾ ਜਿਸ ਦਾ ਬਹੁਤ ਵਧੀਆ ਬੁਨਿਆਦੀ ਢਾਂਚਾ ਹੈ, ਉਸ ਦੀ ਨੀਲਾਮੀ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਹ ਚੇਤੇ ਕਰਵਾਉਂਦੇ ਹਨ ਕਿ ਉਨ੍ਹਾਂ ਨੇ ਮਿਆਰੀ ਸਿੱਖਿਆ ਦਾ ਵਾਅਦਾ ਕੀਤਾ ਸੀ, ਇਹ ਇਹੀ ਵਾਅਦਾ ਲਾਗੂ ਕਰਨ ਦਾ ਤਰੀਕਾ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਸਿੱਖਿਆ ਵਿਭਾਗ ਦੇ ਅਧੀਨ ਲਿਆ ਜਾਵੇ ਤੇ ਇਹ ਸਕੂਲ ਰੂਪਨਗਰ ਵਿਚ ਪੱਕੇ ਤੌਰ ’ਤੇ ਚਲਾਇਆ ਜਾਵੇ।
ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਬਟਾਲਾ ਵਿਖੇ ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
ਉਨ੍ਹਾਂ ਕਿਹਾ ਕਿ ਸਕੂਲ ਸੜਕ ਦੇ ਉਪਰ ਅਤੇ ਦੋਵੇਂ ਪਾਸੇ ਸੜਕਾਂ ਲੱਗਦੀਆਂ ਹਨ, ਸਰਕਾਰ ਇਕ ਪਾਸੇ ਗੇਟ ਲਗਾ ਕੇ ਇਸ ਦੀ ਇਮਾਰਤ ਵਰਤੋਂ ਕਰ ਸਕਦੀ ਹੈ ਪਰ ਵਿੱਦਿਆ ਦੇ ਮੰਦਰ ਨੂੰ ਵੇਚਣ ਦਾ ਫ਼ੈਸਲਾ ਬਹੁਤ ਗਲਤ ਹੈ। ਜੇਕਰ ਸਰਕਾਰ ਥਰਮਲ ਪਲਾਂਟ ਬੰਦ ਕਰਨਾ ਚਾਹੁੰਦੀ ਹੈ ਤਾਂ ਫਿਰ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਵਾਪਸ ਕਰੇ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਪ੍ਰੀ ਪੇਡ ਮੀਟਰ ਲਾਉਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜਨਤਕ ਪੈਸਾ ਬਰਬਾਦ ਕਰਨ ਦੀਆਂ ਅਜਿਹੀਆਂ ਸਕੀਮਾਂ ਲਾਗੂ ਨਾ ਕਰੇ। ਅਕਾਲੀ ਆਗੂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੀ ਵੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ: ਜਲੰਧਰ ’ਚ ਅੱਧੀ ਸਰਕਾਰ 'ਆਪ' ਦੀ ਤੇ ਅੱਧੀ ਕਾਂਗਰਸ ਦੀ, ਕਹਿਣਾ ਮੰਨਣ ਲਈ ਦੁਵਿਧਾ ’ਚ ਨਿਗਮ ਦੇ ਅਧਿਕਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਬਟਾਲਾ ਵਿਖੇ ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
NEXT STORY