ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਕੇਂਦਰ ਸਰਕਾਰ ਵੱਲੋਂ ਕਿਸਾਨੀ ਖ਼ਿਲਾਫ਼ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ 3 ਮਹਾਨ ਤਖ਼ਤਾਂ ’ਤੇ ਨਤਮਸਤਕ ਹੋਣ ਤੋਂ ਬਾਅਦ ਰੋਸ ਮਾਰਚ ਕੱਢੇ ਗਏ। ਇਕ ਪਾਸੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਨਤਮਸਤਕ ਹੋ ਕੇ ਰੋਸ ਮਾਰਚ ਦੀ ਅਗਵਾਈ ਕੀਤੀ ਗਈ, ਉੱਥੇ ਹੀ ਸਾਬਕਾ ਕੇਂਦਰੀ ਵਜ਼ੀਰ ਬੀਬਾ ਹਰਸਿਮਰਤ ਕੌਰ ਨੇ ਤਲਵੰਡੀ ਸਾਬੋ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਕੀਤੀ।
ਇਸੇ ਤਰੀਕੇ ਨਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਸ਼ੋਭਿਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ’ਚ ਜਿੱਥੇ ਅਕਾਲੀ ਵਰਕਰ ਤੱਕ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਸ ਤੋਂ ਬਾਅਦ ਟਰੈਕਟਰਾਂ ’ਤੇ ਮੋਟਰਸਾਈਕਲਾਂ ਅਤੇ ਗੱਡੀਆਂ ’ਤੇ ਚੜ੍ਹ ਕੇ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਦੇ ਲਈ ਰਵਾਨਾ ਹੋਇਆ।
ਇਹ ਵੀ ਪੜ੍ਹੋ: ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ
ਇਸ ਮੌਕੇ ਬੋਲਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਖ਼ਿਲਾਫ਼ ਪਾਸ ਕੀਤੇ ਗਏ ਬਿਲਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੇ ਰੋਸ ਮਾਰਚ ਕੱਢੇ ਜਾ ਰਹੇ ਹਨ ਅਤੇ ਚੰਡੀਗੜ੍ਹ ਪੁੱਜ ਕੇ ਇਕ ਮੈਮੋਰੰਡਮ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਵਿਰੋਧ ’ਚ ਪੰਜਾਬ ਦੇ ਕਿਸਾਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਹ ਰੋਸ ਮਾਰਚ ਇਥੇ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ’ਚੋਂ ਜਗਾਉਣਗੇ ਅਤੇ ਖੇਤੀ ਸਬੰਧੀ ਪਾਸ ਕੀਤੇ ਗਏ ਇਹ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰਨਗੇ।
ਇਹ ਵੀ ਪੜ੍ਹੋ: ਜਲੰਧਰ: ਫੇਸਬੁੱਕ 'ਤੇ ਲਾਈਵ ਹੋ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਿਹਾ, 'ਮਾਂ ਨੂੰ ਮੇਰੀ ਸ਼ਕਲ ਨਾ ਵਿਖਾਉਣਾ' (ਤਸਵੀਰਾਂ)
ਕਾਂਗਰਸ ’ਤੇ ਵੀ ਲਾਏ ਰਗੜ੍ਹੇ
ਉਥੇ ਹੀ ਉਨ੍ਹਾਂ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ਦਾ ਦੋਹਰਾ ਚਿਹਰਾ ਪੰਜਾਬ ’ਚ ਪੂਰੇ ਤਰੀਕੇ ਦੇ ਨਾਲ ਨੰਗਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ ਅਤੇ ਕਿਸਾਨਾਂ ਦੇ ਮਾਮਲੇ ’ਚ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਨਾਲ ਧੋਖਾ ਕੀਤਾ ਗਿਆ ਹੈ।
ਉਨ੍ਹਾਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ’ਤੇ ਤੰਜ ਕੱਸਦਿਆਂ ਕਿਹਾ ਕਿ ਹੁਣ ਰਾਹੁਲ ਗਾਂਧੀ ਨੂੰ ਭਾਵੇਂ ਟਰੈਕਟਰ ਦੇ ਉੱਪਰ ਅਤੇ ਭਾਵੇਂ ਗੱਡੀਆਂ ਦੇ ਉੱਪਰ ਬਿਠਾ ਕੇ ਘੁਮਾਉਣ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ।
ਪੰਜਾਬ ਦੇ ਲੋਕ ਕੇਂਦਰ ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਚੰਦੂਮਾਜਰਾ
ਇਸ ਮੌਕੇ ’ਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਜਵਾਨਾਂ ’ਚ ਪੰਜਾਬ ਦੇ ਕਿਸਾਨਾਂ ’ਚ ਪੰਜਾਬ ਦੇ ਹਰ ਵਰਗ ’ਚ ਕੇਂਦਰ ਸਰਕਾਰ ਦੇ ਪ੍ਰਤੀ ਰੋਸ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨੀ ਖ਼ਿਲਾਫ਼ ਕਾਨੂੰਨ ਪਾਸ ਕੀਤੇ ਗਏ ਹਨ, ਉਹ ਕਾਲੇ ਕਾਨੂੰਨ ਹਨ ਅਤੇ ਪੰਜਾਬ ਦੇ ਲੋਕ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਕਰਕੇ ਕਦੇ ਮੁਆਫ਼ ਨਹੀਂ ਕਰਨਗੇ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਕਤਲ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਦੋਸਤ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਨੂੰ ਵੇਖ ਕੇ ਕੇਂਦਰ ਸਰਕਾਰ ਮਜਬੂਰ ਹੋਏਗੀ ਕਿ ਉਹ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰੇ। ਇਸ ਮੌਕੇ ਤੇ ਵੱਡੀ ਗਿਣਤੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੋਟਰਸਾਈਕਲਾਂ, ਕਾਰਾਂ ਅਤੇ ਟਰੈਕਟਰਾਂ ’ਤੇ ਚੜ੍ਹ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਇਸ ਰੋਸ ਮਾਰਚ ’ਚ ਸ਼ਾਮਲ ਹੋਏ। ਇਸ ਮੌਕੇ ’ਤੇ ਇਹ ਰੋਸ ਮਾਰਚ ਪੜਾਅ ਦਰ ਪੜਾਅ ਅੱਗੇ ਵੱਧਦਾ ਗਿਆ ਅਤੇ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰਾਂ ਨੇ ਜਗ੍ਹਾ-ਜਗ੍ਹਾ ’ਤੇ ਜਿੱਥੇ ਸ਼ੁਰੂ ਸਮਾਰਟ ਦਾ ਸਵਾਗਤ ਕੀਤਾ, ਉੱਥੇ ਇਸ ਰੋਸ ਮਾਰਚ ’ਚ ਸ਼ਾਮਲ ਹੋ ਕੇ ਚੰਡੀਗੜ੍ਹ ਵੱਲ ਚਾਲੇ ਪਾਏ।
ਇਹ ਵੀ ਪੜ੍ਹੋ: ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ
ਕਿਸਾਨ ਜਥੇਬੰਦੀਆਂ ਨੇ ਘੇਰਿਆ ਰਿਲਾਇੰਸ ਪੈਟਰੋਲ ਪੰਪ, ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
NEXT STORY