ਮੁਕਤਸਰ (ਤਰਸੇਮ ਢੁੱਡੀ) — 22 ਅਗਸਤ ਸ਼ਾਮ ਨੂੰ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਦੀ ਮਲੋਟ ਵਿਖੇ ਕੁਝ ਵਿਅਕਤੀਆਂ ਵਲੋਂ ਕੀਤੀ ਗਈ ਕੁੱਟਮਾਰ ਸੰਬੰਧੀ ਪੁਲਸ ਨੇ ਮਲੋਟ ਦੇ ਦੋ ਕਾਂਗਰਸੀ ਆਗੂਆਂ ਸਮੇਤ 4 ਵਿਅਕਤੀ ਨਾਮਜ਼ਦ ਤੇ 9 ਦੇ ਕਰੀਬ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਸੀ ਪਰ ਮਾਮਲੇ 'ਚ ਨਵਾਂ ਮੋੜ ਉਦੋਂ ਆਇਆ ਜਦੋਂ 2 ਦਿਨ ਬਾਅਦ ਦੂਜੀ ਧਿਰ ਦੇ ਇਕ ਵਿਅਕਤੀ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਦਿਆਲ ਸਿੰਘ ਕੋਲਿਆਂਵਾਲੀ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਤੇ ਕੁਝ ਹੋਰ ਵਿਅਕਤੀਆਂ ਤੇ ਕਰਾਸ ਪਰਚਾ ਕਰ ਦਿੱਤਾ ਗਿਆ। ਮਾਮਲਾ ਪਹਿਲੀ ਨਜ਼ਰ 'ਚ ਹੀ ਸਿਆਸੀ ਰੰਜਿਸ਼ ਦਾ ਲੱਗ ਰਿਹਾ ਸੀ ਪਰ ਕਰਾਸ ਪਰਚੇ ਤੋਂ ਬਾਅਦ ਇਸ ਮਾਮਲੇ ਨੇ ਹੋਰ ਤੂਲ ਫੜ ਲਿਆ। ਇਸ ਮਾਮਲੇ ਸੰਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜੋਨ ਦੇ 6 ਜ਼ਿਲਿਆਂ ਦੇ ਆਗੂ ਸਾਬਕਾ ਕੈਬਨਿਟ ਮੰਤਰੀ ਸਿੰਕਦਰ ਸਿੰਘ ਮਲੂਕਾ ਦੀ ਅਗਵਾਈ 'ਚ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਪੁਲਸ ਮੁਖੀ ਸੁਸ਼ੀਲ ਕੁਮਾਰ ਨੂੰ ਮਿਲੇ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕਰਦਿਆਂ ਦੋ ਦਿਨ ਬਾਅਦ ਅਕਾਲੀ ਆਗੂਆਂ ਤੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਮਾਮਲਾ ਸਿਆਸੀ ਰੰਜਿਸ਼ ਤਹਿਤ ਹੀ ਦਰਜ ਕੀਤਾ ਗਿਆ ਹੈ ਤੇ ਕੁੱਟਮਾਰ ਦੇ ਮਾਮਲੇ ਨੂੰ ਦੋ ਧਿਰਾਂ ਦੀ ਲੜਾਈ ਦਾ ਮਾਮਲਾ ਬਣਾਇਆ ਜਾ ਰਿਹਾ ਹੈ।
ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਬਦਲਾ ਲਊ ਸਿਆਸਤ ਨਹੀਂ ਹੋ ਰਹੀ ਪਰ ਹੇਠਲੇ ਪੱਧਰ ਤੇ ਕਾਂਗਰਸੀਆਂ ਨੇ ਇਹ ਨੀਤੀ ਅਪਣਾਈ ਹੋਈ ਹੈ ਕਿ ਪਹਿਲਾਂ ਅਕਾਲੀ ਵਰਕਰਾਂ ਨੂੰ ਕੁੱਟਿਆ ਜਾਂਦਾ ਹੈ ਤੇ ਫਿਰ ਇਕ ਵਰਕਰ ਨੂੰ ਵੀ ਜ਼ਖਮੀ ਕਰਕੇ ਬਰਾਬਰ ਮਾਮਲਾ ਦਰਜ ਕਰਵਾ ਦਿੱਤਾ ਜਾਂਦਾ ਹੈ ਤਾਂ ਜੋ ਰਾਜੀਨਾਮਾ ਹੋ ਜਾਵੇ। ਮਾਮਲੇ 'ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਸ਼ਮੂਲੀਅਤ ਹੈ ਤੇ ਉਨ੍ਹਾਂ ਨੂੰ ਅਜਿਹੀ ਸਿਆਸਤ ਨਹੀਂ ਕਰਨੀ ਚਾਹੀਦੀ।
ਸੜਕ ਹਾਦਸੇ 'ਚ ਮਾਂ-ਪੁੱਤਰ ਜਖ਼ਮੀ
NEXT STORY