ਅੰਮ੍ਰਿਤਸਰ (ਸਰਬਜੀਤ) : ਦਿੱਲੀ ਦੀ ਪੰਥਕ ਸਿਆਸਤ ਵਿੱਚ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦਾ ਥੰਮ੍ਹ ਕਹੇ ਜਾਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਸੰਧੂ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋ ਗਏ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਐੱਮ. ਪੀ. ਐੱਸ. ਚੱਢਾ ਤੇ ਹੋਰ ਆਗੂਆਂ ਨੇ ਸਰਦਾਰ ਸੰਧੂ ਤੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਇਸ ਮੌਕੇ ਉਹਨਾਂ ਨੂੰ ਪਾਰਟੀ ਦਾ ਸਰਪ੍ਰਸਤ ਬਣਾਉਣ ਦਾ ਵੀ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : NRI ਦੇ ਭਰੋਸੇ ਦਾ 'ਕਤਲ': ਜਿਸ ਰਿਸ਼ਤੇਦਾਰ ਨੂੰ ਸੌਂਪੀਆਂ ਸਨ ਘਰ ਦੀਆਂ ਚਾਬੀਆਂ, ਉਹੀ ਨਿਕਲਿਆ 'ਚੋਰ'
ਇਸ ਮੌਕੇ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਸੰਧੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਸੰਧੂ ਵੱਖ-ਵੱਖ ਕਾਲਜਾਂ ਤੇ ਕਮੇਟੀਆਂ ਦੇ ਚੇਅਰਮੈਨ ਵੀ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਲੰਬਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਦਿੱਲੀ ਦੀਆਂ ਸੰਗਤਾਂ ਤੋਂ ਬਹੁਤ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਪਿੱਛੇ ਇਕ ਕਾਰਨ ਸਾਡੇ ਵੱਲੋਂ ਕੀਤੇ ਗਏ ਕੰਮ ਹਨ। ਉਹਨਾਂ ਦੱਸਿਆ ਕਿ 2021 ਦੀਆਂ ਚੋਣਾਂ ਤੋਂ ਪਹਿਲਾਂ ਕਮੇਟੀ ਦੇ ਉਸ ਵੇਲੇ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਕੋਰੋਨਾ ਕਾਲ ਵਿਚ ਸੰਗਤਾਂ ਦੀ ਵੱਧ-ਚੜ੍ਹ ਕੇ ਉਦੋਂ ਸੇਵਾ ਕੀਤੀ, ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਹੱਥ ਲਾਉਣ ਤੋਂ ਕਤਰਾ ਰਹੇ ਸਨ। ਉਸ ਵੇਲੇ ਰੋਜ਼ਾਨਾ 2 ਲੱਖ ਲੋਕਾਂ ਨੂੰ ਲੰਗਰ ਛਕਾਇਆ ਗਿਆ, ਆਕਸੀਜ਼ਨ ਦੇ ਲੰਗਰ ਲਗਾਏ, ਰਿਕਾਰਡ ਸਮੇਂ ਵਿਚ 400 ਬੈੱਡਾਂ ਦਾ ਆਈਸੋਲੇਸ਼ਨ ਵਾਰਡ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁਫਤ ਡਾਇਲਸਿਸ ਸੈਂਟਰ ਸਥਾਪਿਤ ਕੀਤਾ ਗਿਆ ਜਿਥੇ ਅੱਜ ਤੱਕ ਸਵਾ ਲੱਖ ਤੋਂ ਜ਼ਿਆਦਾ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।
ਇਸ ਮੌਕੇ ਪਾਰਟੀ ਦੇ ਸਰਪ੍ਰਸਤ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਬੀਬੀ ਰਣਜੀਤ ਕੌਰ, ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ ਕੇ ਸਸਪੈਂਸ
NEXT STORY