ਜਲੰਧਰ/ਅਟਾਰੀ (ਬਿਊਰੋ) — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਟਾਰੀ ਵਿਖੇ ਅਨਾਜ ਮੰਡੀ ’ਚ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਚੌਥੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅਟਾਰੀ ਹਲਕੇ ਤੋਂ ਗੁਲਜ਼ਾਰ ਸਿੰਘ ਰਣੀਕੇ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਦਾਨ ’ਚ ਉਤਾਰਿਆ ਹੈ। ਇਥੇ ਦੱਸ ਦੇਈਏ ਕਿ ‘ਪੰਜਾਬ ਮੰਗਦਾ ਜਵਾਬ’ ਦੀ ਲੜੀ ਤਹਿਤ ਸੁਖਬੀਰ ਬਾਦਲ ਵੱਲੋਂ ਅੱਜ ਅਟਾਰੀ ਦੀ ਅਨਾਜ ਮੰਡੀ ’ਚ ਰੈਲੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਆਪਣੇ ਅਗਲੇ ਉਮੀਦਵਾਰ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਵੱਲੋਂ ਅਜਨਾਲਾ ਵਿਖੇ ਰੈਲੀ ਕੀਤੀ ਗਈ ਸੀ, ਜਿਸ ’ਚ ਅਜਨਾਲਾ ਤੋਂ ਸੁਖਬੀਰ ਸਿੰਘ ਬਾਦਲ ਨੇ ਬੋਨੀ ਅਜਨਾਲਾ ਤੋਂ ਆਪਣੇ ਤੀਜੇ ਉਮੀਦਵਾਰ ਦਾ ਐਲਾਨ ਕੀਤਾ ਸੀ। ਰਣੀਕੇ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਟਾਰੀ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਤੁਸੀਂ ਆਪਣੇ ਲਈ ਇਕੱਲਾ ਵਿਧਾਇਕ ਹੀ ਨਹੀਂ ਚੁਣ ਰਹੇ ਸਗੋਂ ਮੰਤਰੀ ਦੀ ਚੋਣ ਕਰ ਰਹੇ ਹੋ। ਇਸ ਦੌਰਾਨ ਉਨ੍ਹਾਂ ਜਨਤਾ ਨੂੰ ਇਸ ਰਣੀਕੇ ਸਾਬ੍ਹ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਸ੍ਰੀ ਆਨੰਦਪੁਰ ਸਾਹਿਬ ਦੀ ਕੁੜੀ ਨੇ ਚਮਕਾਇਆ ਨਾਂ, ਭਾਰਤੀ ਫੌਜ ’ਚ ਬਣੀ ਲੈਫਟੀਨੈਂਟ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਮੁੜ 'ਵੀਕੈਂਡ ਲਾਕਡਾਊਨ' ਲਾਉਣ ਦੀ ਤਿਆਰੀ, ਕੈਪਟਨ ਨੇ ਲਾਈਵ ਹੁੰਦਿਆਂ ਕੀਤਾ ਇਸ਼ਾਰਾ
NEXT STORY