ਚੰਡੀਗੜ੍ਹ (ਪਰਾਸ਼ਰ) - ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਵਲੋਂ ਪਿਛਲੇ ਦਿਨੀਂ ਕੀਤੇ ਫੈਸਲੇ ਅਨੁਸਾਰ ਪੰਜਾਬ ਭਰ ਵਿਚ ਹਲਕਾ ਵਾਈਜ਼ 'ਪੋਲ ਖੋਲ੍ਹ ਰੈਲੀਆਂ' ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰੈਲੀਆਂ ਦਾ ਆਰੰਭ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 7 ਫਰਵਰੀ ਨੂੰ ਫਾਜ਼ਿਲਕਾ ਤੋਂ ਕਰਨਗੇ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਇਨ੍ਹਾਂ ਰੈਲੀਆਂ ਨੂੰ ਸੰਬੋਧਨ ਕਰੇਗੀ।
ਅੱਜ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਰੈਲੀਆਂ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਨਾਲ ਕੀਤੇ ਗਏ ਵਿਸ਼ਵਾਸਘਾਤ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਪਾਰਟੀ ਕਸਮਾਂ ਚੁੱਕ ਕੇ ਕਰਜ਼ਾ ਮੁਆਫੀ ਦੇ ਐਲਾਨ ਤੋਂ ਭੱਜ ਰਹੀ ਹੈ, ਉੁਸ ਦਾ ਹਿਸਾਬ ਸੂਬਾ ਸਰਕਾਰ ਕੋਲੋਂ ਮੰਗਿਆ ਜਾਵੇਗਾ। ਪ੍ਰੋਗਰਾਮ ਬਾਰੇ ਵਿਸਥਾਰ 'ਚ ਦੱਸਦੇ ਹੋਏ ਡਾ. ਚੀਮਾ ਨੇ ਕਿਹਾ ਕਿ 9 ਫਰਵਰੀ ਨੂੰ ਵਿਧਾਨ ਸਭਾ ਹਲਕਾ ਰਾਮਪੁਰਾਫੂਲ, 13 ਫਰਵਰੀ ਨੂੰ ਬਾਘਾਪੁਰਾਣਾ, 14 ਫਰਵਰੀ ਨੂੰ ਦਾਖਾ, 15 ਫਰਵਰੀ ਨੂੰ ਗੜ੍ਹਸ਼ੰਕਰ, 22 ਫਰਵਰੀ ਨੂੰ ਅਮਲੋਹ, 27 ਫਰਵਰੀ ਨੂੰ ਭੁਲੱਥ ਅਤੇ 28 ਫਰਵਰੀ ਨੂੰ ਗੁਰੂਹਰਸਹਾਏ ਹਲਕਿਆਂ ਵਿਚ 'ਪੋਲ ਖੋਲ੍ਹ ਰੈਲੀਆਂ' ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 1 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਇਤਿਹਾਸਕ ਦਿਹਾੜੇ 'ਤੇ ਸ੍ਰੋਮਣੀ ਅਕਾਲੀ ਦਲ ਦੀ ਸਲਾਨਾ ਕਾਨਫਰੰਸ ਹੋਵੇਗੀ। ਇਸ ਤੋਂ ਬਾਅਦ 6 ਮਾਰਚ ਨੂੰ ਵਿਧਾਨ ਸਭਾ ਹਲਕਾ ਕੋਟਕਪੁਰਾ, 7 ਮਾਰਚ ਨੂੰ ਸ਼ਾਹਕੋਟ, 8 ਮਾਰਚ ਨੂੰ ਸਾਹਨੇਵਾਲ, 12 ਮਾਰਚ ਨੂੰ ਲਹਿਰਾ ਅਤੇ 13 ਮਾਰਚ ਨੂੰ ਸਮਾਣਾ ਵਿਧਾਨ ਸਭਾ ਹਲਕਿਆਂ ਵਿਚ 'ਪੋਲ ਖੋਲ੍ਹ ਰੈਲੀਆਂ' ਕੀਤੀਆਂ ਜਾਣਗੀਆਂ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ 8 ਫਰਵਰੀ ਨੂੰ ਬਰਨਾਲਾ ਜ਼ਿਲੇ ਦੇ ਪਿੰਡ ਕੁਤਬਾ ਬਾਹਮਣੀਆਂ ਵਿਖੇ ਵੱਡੇ ਘੱਲੂਘਾਰੇ ਦੀ ਯਾਦ ਵਿਚ ਹੋ ਰਹੀ ਸਾਲਾਨਾ ਕਾਨਫਰੰਸ ਵਿਚ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੈਲੀਆਂ ਦੀਆਂ ਤਿਆਰੀਆਂ ਲਈ ਸਬੰਧਤ ਵਿਧਾਨ ਸਭਾ ਦੇ ਨੇਤਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਸ਼ਕਤੀਸ਼ਾਲੀ ਪ੍ਰਦਰਸ਼ਨ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਦੀ ਸਾਰੀ ਕਾਰਗੁਜ਼ਾਰੀ ਦੀ 'ਪੋਲ ਖੋਲ੍ਹ' ਦਿੱਤੀ ਜਾਵੇਗੀ।
ਦਾਤਰ ਦੀ ਨੋਕ 'ਤੇ ਨਕਦੀ ਤੇ ਮੋਬਾਇਲ ਖੋਹਿਆ
NEXT STORY