ਫਰੀਦਕੋਟ, ਦਿੱਲੀ (ਕਾਂਸਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਪੁਲਸ ਹਿਰਾਸਤ 'ਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਅਤੇ ਬੀਤੇ ਦਿਨੀਂ ਧੂਰੀ ਵਿਖੇ ਸਕੂਲ ਵਿਦਿਆਰਥਣ ਨਾਲ ਹੋਏ ਜਬਰ-ਜ਼ਨਾਹ ਦੇ ਮਾਮਲੇ 'ਤੇ ਪੰਜਾਬ ਦੀ ਸਰਕਾਰ ਨੂੰ ਲਪੇਟੇ 'ਚ ਲਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਤਾਂ ਪਹਿਲਾਂ ਇਹ ਹੈ ਕਿ ਪੰਜਾਬ ਦਾ ਕੋਈ ਮੁੱਖ ਮੰਤਰੀ ਹੀ ਨਹੀਂ, ਇਥੇ ਨੌਕਰਸ਼ਾਹੀ ਦਾ ਰਾਜ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪਿਛਲੇ 2 ਸਾਲਾ 'ਚ ਕਾਨੂੰਨ ਅਤੇ ਵਿਵਸਥਾ ਦੀ ਡੀ.ਜੀ.ਪੀ ਅਤੇ ਪੁਲਸ ਅਧਿਕਾਰੀਆਂ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਸਿੱਖ ਜਥੇਬੰਦੀਆਂ ਨਾਲ ਪੁਲਸ ਦੇ ਟਕਰਾਅ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਦੇ ਸਮੇਂ 'ਚ ਸਿੱਖ ਜਥੇਬੰਦੀਆਂ ਕਿੱਥੇ ਹਨ। ਪੰਜਾਬ 'ਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਖਰਾਬ ਹੋ ਚੁੱਕੀ ਹੈ, ਜਿਸ ਕਾਰਨ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਹੁਤ ਪਰੇਸ਼ਾਨ ਅਤੇ ਦੁੱਖੀ ਹਨ।
ਜ਼ਿਕਰਯੋਗ ਹੈ ਕਿ ਪਿੰਡ ਪੰਜਾਵਾਂ ਦੇ ਫਰੀਦਕੋਟ ਪੁਲਸ ਹਿਰਾਸਤ 'ਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੀ ਲਾਸ਼ ਪੁਲਸ ਅਧਿਕਾਰੀਆਂ ਵਲੋਂ ਖੁਰਦ-ਬੁਰਦ ਕਰ ਦਿੱਤੀ ਗਈ ਸੀ, ਜਿਸ ਦੀ ਭਾਲ ਅਜੇ ਤੱਕ ਕੀਤੀ ਜਾ ਰਹੀ ਹੈ। ਪੀੜਤ ਜਸਪਾਲ ਸਿੰਘ ਦੇ ਪਰਿਵਾਰ ਅਤੇ ਲੋਕਾਂ ਵਲੋਂ ਪਿਛਲੇ ਇਕ ਹਫਤੇ ਤੋਂ ਮ੍ਰਿਤਕ ਦੀ ਲਾਸ਼ ਲੈਣ ਲਈ ਧਰਨਾ ਲਗਾਇਆ ਗਿਆ ਹੈ, ਜਿਸ 'ਚ ਕਈ ਸਿਆਸੀ ਆਗੂ ਅਤੇ ਹੋਰ ਲੋਕ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆ ਰਹੇ ਹਨ।
ਪਤੀ ਦੀ ਕਰਤੂਤ, ਤਲਾਕ ਦੀ ਤਰੀਕ ਭੁਗਤ ਕੇ ਆ ਰਹੀ ਪਤਨੀ ਨੂੰ ਗੱਡੀ ਨਾਲ ਕੁਚਲਿਆ
NEXT STORY