ਚੰਡੀਗੜ੍ਹ (ਵੈੱਬ ਡੈਸਕ)- OTT ਪਲੇਟਫ਼ਾਰਮ ZEE5 ਤੋਂ 'ਸਤਲੁਜ' ਫ਼ਿਲਮ ਹਟਾਏ ਜਾਣ ਦੇ ਵਿਰੋਧ ਵਧਦਾ ਜਾ ਰਿਹਾ ਹੈ। ਇਸੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਫ਼ਿਲਮ 'ਸਤਲੁਜ' ਨੂੰ ਪੰਜਾਬ ਦੇ ਹਰ ਪਿੰਡ ਅਤੇ ਕੋਨੇ-ਕੋਨੇ 'ਚ ਵਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਿੱਖ ਕੌਮ 'ਤੇ ਹੋਏ ਜ਼ੁਲਮਾਂ ਦੀ ਦਾਸਤਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਆਪਣੇ ਇਤਿਹਾਸ ਅਤੇ ਕੌਮ 'ਤੇ ਹੋਏ ਤਸ਼ੱਦਦ ਤੋਂ ਜਾਣੂ ਹੋ ਸਕਣ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਇਹ ਫ਼ਿਲਮ ਕਾਂਗਰਸ ਹਕੂਮਤ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਕਈ ਸਿੱਖ ਸ਼ਖ਼ਸੀਅਤਾਂ 'ਤੇ ਹੋਏ ਅਣਮਨੁੱਖੀ ਤਸ਼ੱਦਦ ਦੀ ਸੱਚਾਈ ਨੂੰ ਬਿਆਨ ਕਰਦੀ ਹੈ। ਇਹ ਫ਼ਿਲਮ ਉਸ ਦਰਦਨਾਕ ਯੁੱਗ ਦੀ ਸੱਚਾਈ ਨੂੰ ਬਿਆਨ ਕਰਦੀ ਹੈ, ਜੋ ਕਾਂਗਰਸ ਪਾਰਟੀ ਵੱਲੋਂ ਪਵਿੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ, ਦਿੱਲੀ ਅਤੇ ਹੋਰ ਸ਼ਹਿਰਾਂ 'ਚ ਹਜ਼ਾਰਾਂ ਬੇਸਹਾਰਾ ਨਿਰਦੋਸ਼ ਸਿੱਖ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਜ਼ਿੰਦਾ ਸਾੜਨ ਤੋਂ ਬਾਅਦ ਵੀ ਨਹੀਂ ਰੁਕੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਉਨ੍ਹਾਂ ਅੱਗੇ ਦੱਸਿਆ ਕਿ ਇਸ ਦਿਲ ਕੰਬਾਊ ਘੱਲੂਘਾਰੇ ਦੇ ਰੋਸ ਵਜੋਂ ਆਵਾਜ਼ ਉਠਾਉਣ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਉਸ ਸਮੇਂ ਦੀ ਸਰਕਾਰ ਵੱਲੋਂ ਝੂਠੇ ਪੁਲਸ ਮੁਕਾਬਲਿਆਂ 'ਚ ਸ਼ਹੀਦ ਕਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਨੇ ਚਿੰਤਾ ਪ੍ਰਗਟਾਈ ਕਿ ਹੁਣ ਉਸ ਦਰਦਨਾਕ ਇਤਿਹਾਸ ਨੂੰ ਕੌਮ ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹਾ ਕਦੇ ਨਹੀਂ ਹੋਣ ਦੇਵੇਗਾ ਅਤੇ ਕੌਮ ਦੇ ਇਤਿਹਾਸ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗਾ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
NEXT STORY