ਬਟਾਲਾ (ਗੋਰਾਇਆ)- ਅੱਜ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਅਕਾਲੀ ਦਲ ਐੱਸ. ਸੀ. ਵਿੰਗ ਦੀ ਜਥੇਬੰਦੀ ਦਾ ਐਲਾਨ 18 ਅਗਸਤ ਨੂੰ ਗੁ. ਅੱਚਲ ਸਾਹਿਬ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਲਾਨ ਤੋਂ ਪਹਿਲਾਂ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਆਉਣ ਵਾਲੀਆਂ ਸਰਪੰਚੀ, ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਮੌਕੇ ਜ਼ਿਲਾ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੇਗੀ। ਇਸ ਦੌਰਾਨ ਇੰਦਰਜੀਤ ਸਿੰਘ ਜਕਡ਼ੀਆਂ, ਸੁਰਜੀਤ ਸਿੰਘ ਬਿਜਲੀਵਾਲ, ਸੁਰਵਿੰਦਰ ਸਿੰਘ, ਕਰਮ ਸਿੰਘ, ਹੀਰਾ ਸਿੰਘ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ।
ਪੈਨਸ਼ਨਧਾਰਕਾਂ ਵੱਲੋਂ ਜ਼ਿਲਾ ਪੈਨਸ਼ਨ ਵਿਭਾਗ ਖਿਲਾਫ ਨਾਅਰੇਬਾਜ਼ੀ
NEXT STORY