ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕੀ ਪਿੰਡ ਮੰਨਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਪਿੰਦਰ ਸਿੰਘ ਦਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਹਰਪਿੰਦਰ ਸਿੰਘ ਸੋਨੂੰ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਪਿੰਡ ਵਿਚ ਹੀ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਅਤੇ ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਸਾਡੇ ਹੱਕ ਵਿਚ ਫ਼ੈਸਲਾ ਸੁਣਾਇਆ ਗਿਆ ਸੀ ਪਰ ਫਿਰ ਵੀ ਦੂਜੀ ਧਿਰ ਜਾਣਬੁੱਝ ਕੇ ਪੰਗੇ ਲੈ ਰਹੀ ਸੀ ਅਤੇ ਇਸੇ ਦੇ ਚੱਲਦਿਆਂ ਬੀਤੇ ਰਾਤ ਹਰਪਿੰਦਰ ਸਿੰਘ ਜਦੋਂ ਘਰ ਆ ਰਹੇ ਸੀ ਤਾਂ ਘਰ ਨੇੜੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਗਾਤਾਰ 4 ਦਿਨ ਬੰਦ ਰਹੇਗਾ ਫਾਟਕ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ
NEXT STORY