ਅੰਮ੍ਰਿਤਸਰ (ਅਨਜਾਣ): ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸ਼ਤਾਬਦੀ ਸਮਾਗਮ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ, ਜਿੱਥੇ ਸੁਖਬੀਰ ਸਿੰਘ ਬਾਦਲ, ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਘੇ ਸਿੱਖ ਚਿੰਤਕ ਗੁਰਚਰਨਜੀਤ ਸਿੰਘ ਲਾਂਬਾ ਦੀ ਰਚੀ ਪੁਸਤਕ ‘ਸਾਖੀ ਸਿੱਖ ਰਹਿਤ ਮਰਿਆਦਾ ਜੀ ਕੀ’ ਲੋਕ ਅਰਪਣ ਕੀਤੀ।
ਇਹ ਵੀ ਪੜ੍ਹੋ: ਕੁੜੀ ਨੂੰ ਸਰਬਾਲਾ ਬਣਾ ਕਿ ਵਿਆਹ ਵਾਲੇ ਮੁੰਡੇ ਨੇ ਪਾਈ ਨਵੀਂ ਪਿਰਤ
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਗੁਰਮੀਤ ਸਿੰਘ ਬੂਹ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਪ੍ਰੋ. ਸਰਚਾਂਦ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ:ਨਿੱਕੀ ਜਿਹੀ ਗੱਲ ਨੂੰ ਲੈ ਕੇ ਹੋਇਆ ਵਿਵਾਦ, ਛੁੱਟੀ 'ਤੇ ਆਏ ਫੌਜ ਦੇ ਸੂਬੇਦਾਰ ਨੇ ਚੁੱਕਿਆ ਖ਼ੌਫਨਾਕ ਕਦਮ
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਸਫ਼ਰ ਬਹੁਤ ਹੀ ਸ਼ਾਨਦਾਰ ਰਿਹਾ ਹੈ ਪਰ ਅਜੇ ਸਿੱਖ ਪੰਥ ਦੀ ਚਡ਼੍ਹਦੀ ਕਲਾ ਲਈ ਬਹੁਤ ਕੰਮ ਕਰਨ ਵਾਲੇ ਹਨ, ਜਿਨ੍ਹਾਂ ਲਈ ਸੰਘਰਸ਼ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਦੇ ਕੋਈ ਵੱਖ ਨਹੀਂ ਕਰ ਸਕਦਾ। ਮੀਰੀ-ਪੀਰੀ ਦਾ ਜੋ ਉਪਦੇਸ਼ ਗੁਰੂ ਸਾਹਿਬ ਨੇ ਦਿੱਤਾ, ਉਸ ਉਪਦੇਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਹੋਈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੀ ਅੱਜ 100 ਸਾਲਾ ਦਿਵਸ ਹੈ।
ਜਥੇਦਾਰ ਦਾ ਵੱਡਾ ਬਿਆਨ, ਖ਼ੁਦਮੁਖ਼ਤਿਆਰ ਸੰਸਥਾ ਹੋਣ ਕਰਕੇ ਸਰਕਾਰਾਂ ਨੂੰ ਹਮੇਸ਼ਾ ਚੁੱਭਦੀ ਹੈ ਸ਼੍ਰੋਮਣੀ ਕਮੇਟੀ
NEXT STORY