ਅੰਮ੍ਰਿਤਸਰ,(ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਜੰਮੂ-ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਨੂੰ ਸਨਮਾਨਿਤ ਕੀਤਾ ਗਿਆ। ਬੀਤੇ ਕੱਲ ਅੰਮ੍ਰਿਤਸਰ ਵਿਖੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਨ ਪੁੱਜੇ ਗੁਰੂ ਨਾਨਕ ਐਜੂਕੇਸ਼ਨਲ ਸੇਵਾ ਸੋਸਾਇਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਸੂਰਤ ਸਿੰਘ ਨੇ ਆਖਿਆ ਕਿ ਬੀਬੀ ਜਗੀਰ ਕੌਰ ਨੇ ਹਮੇਸ਼ਾ ਹੀ ਪੰਥਕ ਪਹਿਰੇਦਾਰੀ ਕੀਤੀ ਹੈ ਅਤੇ ਇਨ੍ਹਾਂ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਸਾਰੇ ਸੂਬਿਆਂ ਦੀ ਸੰਗਤ ਨਾਲ ਰਾਬਤਾ ਬਣਾਈ ਰੱਖਿਆ ਹੈ।
ਇਹ ਵੀ ਪੜ੍ਹੋ: ਕਿਸਾਨਾਂ ਤੇ ਸਰਕਾਰ ਵਿਚਾਲੇ 5ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸੂਬੇ ਅੰਦਰ ਵਸਦੀਆਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਦੀਆਂ ਆਸਾਂ 'ਤੇ ਖਰਾ ਉਤਰਣ ਲਈ ਯਤਨਸ਼ੀਲ ਰਹਿਣਗੇ ਅਤੇ ਦੇਸ਼ ਭਰ ਵਿਚ ਸਿੱਖੀ ਪ੍ਰਚਾਰ ਲਈ ਨਿਰੰਤਰਤਾ ਬਣਾਈ ਜਾਵੇਗੀ। ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾ ਸੂਬਿਆਂ ਵਿਚ ਵੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਾਂਗੇ, ਤਾਂ ਜੋ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਉਭਾਰਿਆ ਜਾ ਸਕੇ।
ਇਹ ਵੀ ਪੜ੍ਹੋ: ਦਿਲਜੀਤ ਨੇ ਕਿਸਾਨੀ ਸੰਘਰਸ਼ ਲਈ ਦਿੱਤੇ 1 ਕਰੋੜ ਰੁਪਏ, ਸਿੰਗਾ ਨੇ ਕੀਤਾ ਦਾਅਵਾ
ਗੁਰੂ ਨਾਨਕ ਐਜੂਕੇਸ਼ਨਲ ਸੇਵਾ ਸੋਸਾਇਟੀ ਜੰਮੂ ਕਸ਼ਮੀਰ ਦੇ ਨੁਮਾਇੰਦਿਆਂ ਵਿਚ ਗੁਰਜੀਤ ਸਿੰਘ ਮੁੱਖ ਆਰਗੇਨਾਈਜ਼ਰ, ਪਰਮਜੀਤ ਸਿੰਘ, ਰਣਜੀਤ ਸਿੰਘ, ਸਰੈਣ ਸਿੰਘ, ਸੁਲੱਖਣ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ, ਦਲਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਅਕਾਲੀ ਦਲ ਆਪਣੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਘਬਰਾਹਟ 'ਚ : ਕੈਪਟਨ
NEXT STORY