ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸੰਬੰਧੀ ਐਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਸਿੱਖ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ। ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਇਲਾਵਾ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।
ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਪੰਜ ਮੈਂਬਰੀ ਕਮੇਟੀ ਵਿਚ ਦੋ ਐਸ. ਜੀ. ਪੀ. ਸੀ. ਦੇ ਮੈਂਬਰ ਅਤੇ ਦੋ ਪੰਜਾਬ ਸਰਕਾਰ ਦੇ ਮੈਂਬਰ ਹੋਣਗੇ ਜਦਕਿ ਇਕ ਸਿੱਖ ਬੁੱਧੀਜੀਵੀ ਨੂੰ ਇਸ ਕਮੇਟੀ ਵਿਚ ਸ਼ਾਮਲ ਕੀਤਾ ਜਾਵੇਗਾ।
ਸੀ.ਬੀ. ਆਈ. ਨੇ ਕਲੋਜ਼ਰ ਰਿਪੋਰਟ ’ਤੇ ਮਾਰੀ ਪਲਟੀ, ਦਾਇਰ ਕੀਤੀ ਨਵੀਂ ਅਪੀਲ
NEXT STORY