ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਤਰਸੇਮ ਸਿੰਘ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ। ਇਹ ਮੰਦਭਾਗੀ ਘਟਨਾ ਅੱਜ ਤੜਕਸਾਰ ਵਾਪਰੀ। ਤਰਸੇਮ ਸਿੰਘ ਨੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ
ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਵਾਪਰੀ ਘਟਨਾ ਉਪਰੰਤ ਗੋਤਾਖੋਰਾਂ ਵਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਸ ਵਲੋਂ ਵੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ
NEXT STORY