ਅੰਮ੍ਰਿਤਸਰ (ਬਿਊਰੋ) : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੁੱਖਦਾਈ ਦ੍ਰਿਸ਼ ਲੋਕ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਘਟਨਾ ’ਤੇ ਸੁਖਬੀਰ ਬਾਦਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ, ਕਹੀਆਂ ਇਹ ਗੱਲਾਂ
ਇਸ ਨਾਲ ਮਸਲਾ ਹੱਲ ਨਹੀਂ ਹੋਵੇਗਾ ਸਗੋਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਰਹੇਗੀ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਵਿਅਕਤੀ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨੂੰ ਸਾਈਬਰ ਸਪੇਸ ਤੋਂ ਅੱਜ ਦੀ ਘਟਨਾ ਦੇ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼ਾਂ ਨੂੰ ਵੀ ਹਟਾਉਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਜ਼ਿਕਰਯੋਗ ਹੈ ਕਿ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਹੱਦ ਮੰਦਭਾਗੀ ਘਟਨਾ ਵਾਪਰੀ । ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂਘਰ 'ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਗੁਰੂਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕਰਦਾ ਹੈ ਅਤੇ ਅੱਗੇ ਆ ਕੇ ਪਾਠੀ ਸਿੰਘ 'ਤੇ ਹਮਲਾ ਕਰ ਦਿੰਦਾ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।
ਰੁਜ਼ਗਾਰ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਘੇਰਦਿਆਂ ਲਾਏ ਤਿੱਖੇ ਨਿਸ਼ਾਨੇ
NEXT STORY